ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਕੀਤੀ ਗਈ ਮਹੀਨਾਵਾਰ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜਿਲ੍ਹੇ ਅਧੀਨ ਕੰਮ ਕਰਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ਮਹੀਨਵਾਰ ਮੀਟਿੰਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਇਸ ਸਮੇਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਐੱਨ.ਵੀ.ਬੀ.ਡੀ.ਸੀ.ਪੀ, ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਤੇ ਵਾਟਰ ਸੈਂਪਲਾਂ ਬਾਰੇ ਸਟਾਫ ਨਾਲ ਵਿਚਾਰ ਵਟਾਂਦਰਾਂ ਕੀਤਾ ਅਤੇ ਫੀਲਡ ਸਟਾਫ ਨੂੰ ਆਉਣ ਵਾਲੇ ਸਮੇਂ ਵਿਚ ਮਲੇਰੀਆ ਡੇਂਗੂ ਅਤੇ ਚਿਕਨਗੁਨੀਆ ਦੇ ਫੈਲਣ ਤੋਂ ਬਚਾਉ ਲਈ ਗਤੀਵਿਧੀਆਂ ਲਗਾਤਾਰ ਜਾਰੀ ਰੱਖਣ ਲਈ ਕਿਹਾ। ਇਸ ਸਮੇਂ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਚਲਾਨ/ਜ਼ੁਰਮਾਨਾ ਕਰਨ ਦੀਆਂ ਹਦਾਇਤਾਂ ਜਾਰੀਆਂ ਕੀਤੀਆਂ
ਅਤੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਜਿਲ੍ਹਾ ਹੈਲਥ ਇੰਸਪੈਕਟਰ ਭਗਵਾਨ ਦਾਸ ਅਤੇ ਪਵਿੱਤਰ ਸਿੰਘ ਜਿਲ੍ਹਾ ਮੈਡੀਕਲ ਲੈਬ ਟੈਕਨੀਸ਼ੀਅਨ ਨੇ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਇਡਾਂ ਸਹੀ ਤਰੀਕੇ ਨਾਲ ਬਣਾਉਣ ਬਾਰੇ ਅਤੇ ਰਿਕਾਰਡ ਮੁਕੰਮਲ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਬੁਖਾਰ, ਮਲੇਰੀਆ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿੱਚ ਆਪਣਾ ਮਲੇਰੀਆ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਮੌਜੂਦਾ ਸਟਾਫ ਨੂੰ ਟੀਚੇ ਮੁਤਾਬਿਕ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕਰਨ ਲਈ ਕਿਹਾ। ਇਸ ਮੋਕੇ ਹਰਜੀਤ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਸੁਖਨਪਾਲ ਸਿੰਘ, ਵਕੀਲ ਸਿੰਘ, ਸਿਰਮਜੀਤ ਕੌਰ, ਹਰਜੀਤ ਕੌਰ, ਅਮਨਦੀਪ ਕੌਰ ਅਤੇ ਐੱਮ.ਐਲ.ਟੀ ਹਾਜ਼ਿਰ ਸਨ। Author: Malout Live