District NewsMalout News

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਅਬੁੱਲ ਖੁਰਾਣਾ ਵਿਖੇ ਲਗਾਇਆ ਗਿਆ ‘ਸਾਇੰਸ ਮੇਲਾ’

ਮਲੋਟ: ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਬੁੱਲ ਖੁਰਾਣਾ ਵਿਖੇ ਪ੍ਰਿੰਸੀਪਲ ਅਜੈ ਕੁਮਾਰ ਦੀ ਯੋਗ ਅਗਵਾਈ ਹੇਠ ‘ਸਾਇੰਸ ਮੇਲਾ’ ਲਗਾਇਆ ਗਿਆ। ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਮਲਕੀਤ ਸਿੰਘ ਖੋਸਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕਪਿਲ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਉਹਨਾਂ ਸਾਇੰਸ ਮੇਲੇ ਦੀਆਂ ਕਿਰਿਆਵਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਆਏ ਮਹਿਮਾਨਾਂ ਵੱਲੋਂ ਸਾਇੰਸ ਅਧਿਆਪਕਾਂ ਮਨੀਸ਼ਾ ਗੋਇਲ, ਯਸ਼ਵੀ ਜਿਜੋਰੀਆ, ਮਿਸ. ਮਨੀਸ਼ਾ ਕਟਾਰੀਆ, ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਉਹਨਾਂ ਦੀ ਮਿਹਨਤ ਲਈ ਸ਼ਾਬਾਸ਼ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਸਮੂਹ ਸਟਾਫ਼ ਨੂੰ ਮੇਲੇ ਦੀ ਸਫ਼ਲਤਾ ਲਈ ਵੀ ਵਧਾਈ ਦਿੱਤੀ।

Author: Malout Live

Leave a Reply

Your email address will not be published. Required fields are marked *

Back to top button