District NewsMalout NewsPunjab
23 ਅਤੇ 24 ਜੁਲਾਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦਾ ਹੋਵੇਗਾ ਡੋਪ ਟੈਸਟ
ਮਲੋਟ (ਪੰਜਾਬ):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। ਪਹਿਲੇ ਪੜਾਅ ਵਿੱਚ ਨਾਭਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਮਲੇਰਕੋਟਲਾ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਗਏ ਹਨ।
ਏ.ਡੀ.ਜੀ.ਪੀ ਜੇਲ੍ਹ ਹਰਪ੍ਰੀਤ ਸਿੰਘ ਸਿੱਧੂ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕਰਵਾਉਣ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ 23 ਅਤੇ 24 ਜੁਲਾਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦਾ ਡੋਪ ਟੈਸਟ ਹੋਵੇਗਾ। ਬਠਿੰਡਾ ਜੇਲ੍ਹ ਵਿੱਚ ਦੋ ਹਜ਼ਾਰ ਦੇ ਕਰੀਬ ਹਵਾਲਾਤੀ ਅਤੇ ਕੈਦੀ ਬੰਦ ਹਨ। ਜੇਲ੍ਹ ਵਿੱਚ ਬੰਦ ਸਾਰੇ ਗੈਂਗਸਟਰਾਂ ਦਾ ਵੀ ਡੋਪ ਟੈਸਟ ਹੋਵੇਗਾ। ਇਸ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕਰ ਲਈ ਗਈ।
Author: Malout Live