5 ਨਵੰਬਰ 2023 ਨੂੰ ਪੰਜਾਬ ਚੱਕਾ ਜਾਮ ਦੀ ਪਹਿਲੀ ਮੀਟਿੰਗ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ ਅੱਜ- ਹਰਬੰਸ ਸਿੰਘ ਸਿੱਧੂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਵੱਲੋਂ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ। ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਵੱਲੋਂ ਜੋ ਲਗਭਗ 8 ਮਹੀਨਿਆਂ ਤੋਂ ਚੱਲ ਰਿਹਾ ਹੈ ਸਰਕਾਰ ਵੱਲੋਂ ਰਿਜ਼ਰਵੇਸ਼ਨ ਚੋਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਾ ਕਰਨ ਤੋਂ ਖਫਾ ਹੋਏ ਸਟੇਟ ਕਮੇਟੀ ਪੋ. ਹਰਨੇਕ ਸਿੰਘ ਵੱਲੋਂ ਮਿਤੀ 5 ਨਵੰਬਰ 2023 ਨੂੰ ਸਾਰੇ ਪੰਜਾਬ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਐਕਸ਼ਨ ਕਮੇਟੀ ਵੱਲੋਂ ਸ਼੍ਰੀ ਮੁਕਤਸਰ ਸਹਿਬ ਵਿਖੇ ਇਸ ਦੀ ਤਿਆਰੀ ਸੰਬੰਧੀ ਇੱਕ ਜ਼ਰੂਰੀ ਮੀਟਿੰਗ ਅੱਜ ਸ਼ਾਮ 4 ਵਜੇ ਸਥਾਨ
ਭਗਵਾਨ ਵਾਲਮੀਕਿ ਧਰਮਸ਼ਾਲਾ ਗੋਨੇਆਣਾ ਚੌਂਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਰੱਖੀ ਗਈ ਹੈ। ਇਸ ਦੌਰਾਨ ਐਕਸ਼ਨ ਕਮੇਟੀ ਕਨਵੀਨਰ ਅਤੇ ਸਮੂਹ ਮੈਂਬਰਾਂ ਵੱਲੋਂ ਐੱਸ.ਸੀ ਅਤੇ ਬੀ.ਸੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਅਤੇ ਪੰਜਾਬ ਚੱਕਾ ਜਾਮ ਕਰਨ ਨੂੰ ਸਫਲ ਬਣਾਇਆ ਜਾਵੇ। ਇਸ ਸਮੇਂ ਐਕਸ਼ਨ ਕਮੇਟੀ ਦੇ ਕਨਵੀਨਰ ਹਰਬੰਸ ਸਿੰਘ ਸਿੱਧੂ, ਰਣਜੀਤ ਸਿੰਘ ਧਾਲੀਵਾਲ ਚੇਅਰਮੈਨ ਜਿਲ੍ਹਾ ਕਾਂਗਰਸ ਕਮੇਟੀ ਐੱਸ.ਸੀ ਡਿਪਾਰਟਮੈਂਟ ਸ਼੍ਰੀ ਮੁਕਤਸਰ ਸਾਹਿਬ, ਸੁਰਜੀਤ ਸਿੰਘ ਧਾਲੀਵਾਲ ਸੀਨੀਅਰ ਮੈਂਬਰ, ਮਦਨ ਸਿੰਘ ਆਰੇ ਵਾਲੇ, ਜਸਵਿੰਦਰ ਸਿੰਘ ਗੰਧੜ, ਮਿੱਠੂ ਸਿੰਘ, ਚੰਨ ਗੰਧੜ, ਮਨਜੀਤ ਸਿੰਘ ਸਿੱਧੂ, ਨਰਿੰਦਰਪਾਲ ਖਿੱਚੀ ਖਜ਼ਾਨਚੀ, ਡਾਕਟਰ ਸਵਰਨਜੀਤ ਸਿੰਘ ਅਤੇ ਗੁਰਜੀਤ ਸਿੰਘ ਹਾਜ਼ਿਰ ਹੋਏ। Author: Malout Live