ਡੇਰਾ ਸੱਚਾ ਸੌਦਾ ਬਲਾਕ ਮਲੋਟ ਦੀ ਸਾਧ ਸੰਗਤ ਵੱਲੋਂ ‘ਫਾਦਰ ਡੇ’ ਮੌਕੇ ਲੋੜਵੰਦ ਔਰਤਾਂ ਨੂੰ ਵੰਡੀਆਂ ਗਈਆਂ ਸਿਲਾਈ ਮਸ਼ੀਨਾਂ
ਮਲੋਟ:- ਡੇਰਾ ਸੱਚਾ ਸੌਦਾ ਬਲਾਕ ਮਲੋਟ ਦੀ ਸਾਧ ਸੰਗਤ ਵੱਲੋਂ ‘ਫਾਦਰ ਡੇ’ ਮੌਕੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਜਾਣਕਾਰੀ ਦਿੰਦਿਆਂ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ ਨੇ ਦੱਸਿਆ ਕਿ ਬਲਾਕ ਮਲੋਟ ਦੀ ਸਾਧ ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦੇ ਹੋਏ ਆਪਣੀ ਹਰ ਖੁਸ਼ੀ ਮਾਨਵਤਾ ਭਲਾਈ ਲਈ ਕੰਮ ਕਰਕੇ ਮਨਾਉਂਦੀ ਹੈ। ਜਿਸਦੇ ਤਹਿਤ 'ਫਾਦਰ ਡੇਅ' ਮੌਕੇ 7 ਲੋੜਵੰਦ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਿਲਾਈ ਮਸ਼ੀਨਾਂ
ਸ਼੍ਰੀ ਵੇਦ ਪ੍ਰਕਾਸ਼ ਗੋਇਲ ਅਤੇ ਸਮੂਹ ਗੋਇਲ ਪਰਿਵਾਰ ਦੇ ਸਹਿਯੋਗ ਨਾਲ ਵੰਡੀਆਂ ਗਈਆਂ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਦੁਆਰਾ ਮਾਨਵਤਾ ਭਲਾਈ ਦੀ ਦਿੱਤੀ ਪ੍ਰੇਰਨਾ ਅਨੁਸਾਰ ਮਲੋਟ ਵਿੱਚ ਕਈ ਸਿਲਾਈ ਸੈਂਟਰ ਖੋਲ੍ਹ ਕੇ ਸੈਂਕੜੇ ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਸਿਲਾਈ ਦੀ ਟ੍ਰੇਨਿੰਗ ਦੇ ਕੇ ਆਤਮ ਨਿਰਭਰ ਬਣਾਉਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਬਲਾਕ ਭੰਗੀਦਾਸ ਗੋਰਖ ਸੇਠੀ ਇੰਸਾਂ, ਜਿੰਮੇਵਾਰ ਸੱਤਪਾਲ ਇੰਸਾਂ, ਸੰਭੂ ਇੰਸਾਂ, ਸੰਜੀਵ ਧਮੀਜਾ ਇੰਸਾਂ, ਸੇਵਾਦਾਰ ਰਿੰਕੂ ਬੁਰਜਾਂ ਇੰਸਾਂ, ਸੁਨੀਲ ਇੰਸਾਂ, ਸ਼ੰਕਰ ਇੰਸਾਂ ਅਤੇ ਵਜ਼ੀਰ ਇੰਸਾਂ ਮੌਜੂਦ ਹੋਏ। Author: Malout Live