ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੂਨੀਆ ਤੋਂ ਬਚਾਅ ਲਈ ਕੀਤਾ ਜਾਗਰੂਕ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਪਰਵਜੀਤ ਸਿੰਘ ਗੁਲਾਟੀ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਲੰਬੀ ਦੀ ਅਗਵਾਈ ਹੇਠ ਸਬ-ਸੈਂਟਰ ਲੰਬੀ ਵਿਖੇ ਗਰਭਵਤੀ ਔਰਤਾਂ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੂਨੀਆ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਪ੍ਰਿਤਪਾਲ ਸਿੰਘ ਤੂਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਆਪਣੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਦੇ ਨਾਲ ਅਤੇ ਘਰਾਂ ਦੇ ਨੇੜੇ ਫਾਲਤੂ ਖੜ੍ਹੇ ਪਾਣੀ ਨੂੰ ਸੁਕਾ ਕੇ ਖ਼ਤਮ ਕੀਤਾ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ।
ਇਹ ਮੱਛਰ ਸਾਫ ਅਤੇ ਖੜ੍ਹੇ ਪਾਣੀ ਤੇ ਪੈਦਾ ਹੁੰਦਾ ਹੈ। ਅੰਡਿਆਂ ਤੋਂ ਅਡਲਟ ਮੱਛਰ ਬਣਨ ਤੇ ਸੱਤ ਤੋਂ ਨੌਂ ਦਿਨ ਦਾ ਸਮਾਂ ਲੱਗਦਾ ਹੈ। ਇਸ ਲਈ ਹਰ ਹਫ਼ਤੇ ਕੂਲਰ, ਮਨੀ ਪਲਾਂਟ, ਫਰਿੱਜ ਦੀ ਟਰੇ ਆਦਿ ਦਾ ਪਾਣੀ ਬਦਲਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨਾ ਹੋਵੇ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਇਆ ਜਾਵੇ ਜੋ ਕਿ ਮੁਫਤ ਕੀਤਾ ਜਾਂਦਾ ਹੈ। ਰਾਜਨਪ੍ਰੀਤ ਕੌਰ ਸੀ.ਐੱਚ.ਓ ਨੇ ਚਲ ਰਹੇ ਰਾਸ਼ਟਰੀ ਦਸਤ ਰੋਕੂ ਅਭਿਆਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸੰਦੀਪ ਕੌਰ MPHW ਫੀਮੇਲ ਨੇ ਪਰਿਵਾਰ ਨਿਯੋਜਨ ਸੰਬੰਧੀ ਜਾਗਰੂਕ ਕੀਤਾ। Author : Malout Live