District NewsMalout News

ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੂਨੀਆ ਤੋਂ ਬਚਾਅ ਲਈ ਕੀਤਾ ਜਾਗਰੂਕ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਪਰਵਜੀਤ ਸਿੰਘ ਗੁਲਾਟੀ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਲੰਬੀ ਦੀ ਅਗਵਾਈ ਹੇਠ ਸੀ.ਐੱਚ.ਸੀ ਲੰਬੀ ਵਿਖੇ ਗਰਭਵਤੀ ਔਰਤਾਂ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੂਨੀਆ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਪ੍ਰਿਤਪਾਲ ਸਿੰਘ ਤੂਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਆਪਣੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਦੇ ਨਾਲ ਅਤੇ ਘਰਾਂ ਦੇ ਨੇੜੇ ਫਾਲਤੂ ਖੜ੍ਹੇ ਪਾਣੀ ਨੂੰ ਵੀ ਸੁਕਾ ਕੇ ਖ਼ਤਮ ਕੀਤਾ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ।

ਇਹ ਮੱਛਰ ਸਾਫ ਅਤੇ ਖੜ੍ਹੇ ਪਾਣੀ ਤੇ ਪੈਦਾ ਹੁੰਦਾ ਹੈ। ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਾਇਆ ਜਾਵੇ ਜੋ ਕਿ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਰਾਣੀ ਕੌਰ MPHW ਫੀਮੇਲ, ਕਰਮਜੀਤ ਕੌਰ, ਜਗਦੇਵ ਰਾਜ, ਵੀਰਪਾਲ ਕੌਰ, ਪ੍ਰਵੀਨ ਰਾਣੀ, ਪਰਮਜੀਤ ਕੌਰ, ਆਸ਼ਾ ਵਰਕਰਾਂ  ਅਤੇ ਗਰਭਵਤੀ ਔਰਤਾਂ ਹਾਜ਼ਿਰ ਸਨ।

Author : Malout Live

Back to top button