550ਵੇਂ ਪ੍ਰਕਾਸ਼ ਪੁਰਬ ਮੌਕੇ ਜੀ. ਟੀ. ਰੋਡ ਮਲੋਟ 'ਤੇ ਕੀਤੀ ਜਾਵੇਗੀ ਲਾਈਟਿੰਗ

ਮਲੋਟ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ 8, 9 ਤੇ 10 ਨਵੰਬਰ ਨੂੰ ਸਾਂਝੇ ਤੌਰ 'ਤੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਸਬੰਧੀ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਧਾਰਮਿਕ ਜਥੇਬੰਦੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੂਹਿਕ ਫ਼ੈਸਲਾ ਕੀਤਾ ਗਿਆ ਕਿ ਜੀ.ਟੀ. ਰੋਡ ਮਲੋਟ 'ਤੇ ਦਾਣੇ ਵਾਲਾ ਚੌਾਕ ਤੋਂ ਬਠਿੰਡਾ ਚੌਾਕ ਤੱਕ 5 ਨਵੰਬਰ ਤੋਂ 12 ਨਵੰਬਰ ਤੱਕ ਲੜੀਆਂ ਲਾਈਆਂ ਜਾਣਗੀਆਂ, ਸਫ਼ਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ, 8, 9 ਤੇ 10 ਨਵੰਬਰ ਨੂੰ ਗੁਰਮਤਿ ਸਮਾਗਮਾਂ ਦੌਰਾਨ ਨਿਰੰਤਰ ਗੁਰੂ ਕਾ ਲੰਗਰ ਚੱਲੇਗਾ, ਗੁਰਮਤਿ ਸਮਾਗਮ ਵਿਚ ਉੱਚ ਕੋਟੀ ਦੇ ਕਥਾ ਵਾਚਕ ਕੀਰਤਨੀਏ, ਕਵੀਸ਼ਰੀ ਜਥੇ ਅਤੇ ਢਾਡੀ ਜਥੇ ਸ਼ਿਰਕਤ ਕਰਨਗੇ । ਗੁਰਮਤਿ ਸਮਾਗਮ ਦਾ ਸਮਾਂ ਸ਼ਾਮ 5 ਤੋਂ ਰਾਤ 10 ਵਜੇ ਤੱਕ ਨਵੀਂ ਦਾਣਾ ਮੰਡੀ ਮਲੋਟ ਵਿਖੇ (ਨਰਮੇ ਵਾਲਾ ਸ਼ੈੱਡ) ਵਿਖੇ ਕਰਵਾਇਆ ਜਾਵੇਗਾ। ਇਹ ਪ੍ਰੋਗਰਾਮ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਸੁਖਮਨੀ ਸੇਵਾ ਸੁਸਾਇਟੀਆਂ, ਗੁਰਮਤਿ ਰਾਗੀ ਸਭਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ । ਇਸ ਮੌਕੇ ਭਾਈ ਗੁਰਨਾਮ ਸਿੰਘ, ਭਾਈ ਮਲਕੀਤ ਸਿੰਘ, ਭਾਈ ਕੇਹਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਕਾਬਲ ਸਿੰਘ, ਚਰਨਜੀਤ ਸਿੰਘ ਖਾਲਸਾ, ਬੂਟਾ ਸਿੰਘ ਠੇਠੀ, ਹਰਜੀਤ ਸਿੰਘ, ਡਾ: ਸੁਖਦੇਵ ਸਿੰਘ ਗਿੱਲ, ਹਰਦੀਪ ਸਿੰਘ, ਜਸਵੀਰ ਸਿੰਘ, ਪਰਮਜੀਤ ਸਿੰਘ ਨਾਗੀ, ਕਰਮ ਸਿੰਘ ਕਾਲੜਾ, ਤੇਜ ਸਿੰਘ, ਦੇਸਰਾਜ ਸਿੰਘ, ਸੁਰਜੀਤ ਸਿੰਘ ਫ਼ੌਜੀ, ਅਜੀਤ ਸਿੰਘ, ਜੋਗਿੰਦਰ ਸਿੰਘ ਅਹੂਜਾ, ਸਵਰਨ ਸਿੰਘ, ਹਰਜਿੰਦਰ ਸਿੰਘ ਤੇ ਸੰਗਤ ਹਾਜ਼ਰ ਸੀ।