ਆਂਗਣਵਾੜੀ ਸੈਂਟਰ ਅਸਪਾਲ ਵਿਖੇ ਬਾਲ ਦਿਵਸ ਮੌਕੇ ਬਾਲ ਵਿਕਾਸ ਮੇਲੇ ਦੀ ਕੀਤੀ ਗਈ ਸ਼ੁਰੂਆਤ

ਮਲੋਟ: ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਡੀ.ਪੀ.ਓ ਪੰਕਜ ਕੁਮਾਰ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰ ਪਿੰਡ ਅਸਪਾਲ ਵਿਖੇ ਆਂਗਣਵਾੜੀ ਵਰਕਰਾਂ ਅਤੇ ਸਮੂਹ ਸਟਾਫ਼ ਵੱਲੋਂ 'ਬਾਲ ਦਿਵਸ' ਮੌਕੇ 'ਬਾਲ ਵਿਕਾਸ ਮੇਲੇ' ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਸਮੂਹ ਸਟਾਫ਼ ਵੱਲੋਂ ਆਂਗਣਵਾੜੀ ਦੇ ਬੱਚਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਸੰਬੰਧੀ ਆਂਗਣਵਾੜੀ ਸਟਾਫ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਵਿਕਾਸ ਮੇਲਾ 14 ਨਵੰਬਰ ਤੋਂ 20 ਨਵਬੰਰ ਤੱਕ ਮਨਾਇਆ ਜਾਵੇਗਾ। ਬਾਲ ਵਿਕਾਸ ਮੇਲੇ ਦੌਰਾਨ ਰੁੱਖ ਲਗਾਏ ਜਾਣਗੇ ਅਤੇ ਕਵਿਤਾ ਮੁਕਾਬਲੇ ਕਰਵਾਏ ਜਾਣਗੇ। ਇਸਦੇ ਨਾਲ ਹੀ ਸੁਪੋਸ਼ਣ ਸੰਬੰਧੀ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੱਚਿਆਂ ਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਬਾਲ ਵਿਕਾਸ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਜਾਵੇਗੀ ਕਿਉਂਕਿ ਬੱਚਿਆਂ ਦੇ ਮੁੱਢਲੇ ਵਿਕਾਸ ਵਿੱਚ ਮਾਪਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ। Author: Malout Live