ਗੁਰਪੁਰਬ ਮੌਕੇ CM ਭਗਵੰਤ ਮਾਨ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ, ਕੀਤਾ ਵੱਡਾ ਐਲਾਨ
ਮਲੋਟ (ਪੰਜਾਬ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਹੈ ਕਿ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ 'ਚ ਲਾਗੂ ਹੋਵੇਗਾ।
ਉਹਨਾਂ ਅੱਗੇ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ਵਿੱਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਉਹਨਾਂ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਵੀ ਦਿੱਤੀ। Author: Malout Live