ਮੇਲਾ ਮਾਘੀ ਮੌਕੇ ਅੱਜ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਵਿਨੀਤ ਕੁਮਾਰ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਮੇਲਾ ਮਾਘੀ ਮੌਕੇ ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ/ ਰੇਹੜੀਆਂ, ਬੁੱਚੜਖਾਨੇ, ਆਂਡਿਆਂ ਦੀ ਦੁਕਾਨਾਂ ਅਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮਾਂ ਅਨੁਸਾਰ ਇਸ ਦਿਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਵਿਚ ਵੀ ਮੀਟ ਅਤੇ ਆਂਡੇ ਬਣਾਉਣ ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Author: Malout Live