ਸ਼੍ਰੀ ਮੁਕਤਸਰ ਸਾਹਿਬ ਵਿਖੇ ਬਲਿਦਾਨ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਭੇਂਟ ਕੀਤੀਆਂ ਸ਼ਰਧਾਂਜਲੀਆਂ

ਮਲੋਟ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਅੱਜ ਇੱਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸ਼ਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ

ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ । ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ (ਜਨਰਲ) ਤੋਂ ਇਲਾਵਾ ਦਫਤਰ ਡਿਪਟੀ ਕਮਸ਼ਨਰ ਕੰਪਲੈਕਸ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਿਰ ਸਨ। ਇਸ ਮੌਕੇ ਪੰਜਾਬ ਪੁਲਿਸ ਦੇ ਬੈਂਡ ਨੇ ਮਾਤਮੀ ਧੁੰਨ ਵਜਾ ਕੇ ਅਤੇ ਹਥਿਆਰ ਉਲਟੇ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। Author: Malout Live