District NewsMalout News

ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਮੌਕੇ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਗਈ ਸ਼ੁਰੂਆਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਧੀਆ ਸਿਹਤ ਸਹੂਲਤਾਂ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਮੌਕੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਇਸ ਸੰਬੰਧੀ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਧੀਨ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਸ. ਗੁਰਮੀਤ ਸਿੰਘ ਖੁੱਡੀਆਂ ਐੱਮ.ਐੱਲ.ਏ ਲੰਬੀ ਅਤੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪਿੰਡ ਭਾਗਸਰ ਅਤੇ ਭੂੰਦੜ ਵਿਚ ਜੋ ਆਮ ਆਦਮੀ ਕਲੀਨਿਕ ਖੋਲੇ ਗਏ ਹਨ।

ਉਨ੍ਹਾਂ ਵਿੱਚ ਇਕ ਡਾਕਟਰ ਦੇ ਨਾਲ ਹੋਰ ਸਟਾਫ ਤਾਇਨਾਤ ਕੀਤਾ ਗਿਆ ਹੈ ਜੋ ਕਿ ਮੌਕੇ ਤੇ ਹੀ ਮਰੀਜਾਂ ਦਾ ਚੈਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ਅਤੇ ਲੈਬ ਟੈਸਟ ਵੀ ਮੁਫਤ ਕੀਤੇ ਜਾਣਗੇ। ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਜਤਿੰਦਰ ਪਾਲ ਸਿੰਘ ਐੱਸ.ਐੱਮ.ਓ ਚੱਕਸ਼ੇਰੇਵਲਾ, ਡਾ. ਵਰੁਣ ਵਰਮਾ ਐੱਮ.ਓ ਆਮ ਆਦਮੀ ਕਲੀਨਿਕ, ਡਾ. ਅਮਰਿੰਦਰ ਸਿੰਘ ਐੱਮ.ਓ, ਭੁਪਿੰਦਰਜੀਤ ਕੌਰ ਐੱਸ.ਐੱਮ.ਓ ਮੁਕਤਸਰ ਸਾਹਿਬ, ਸ. ਜਸ਼ਨਦੀਪ ਸਿੰਘ ਲੋਕ ਸਭਾ ਹਲਕਾ ਇੰਚ. ਆਮ ਆਦਮੀ ਪਾਰਟੀ, ਸ. ਵਰਿੰਦਰ ਢੇਸੀਵਾਲ ਜਰਨਲ ਸਕੱਤਰ ਆਮ ਆਦਮੀ ਪਾਰਟੀ, ਸ. ਪਰਮਜੀਤ ਸਿੰਘ ਸਰਪੰਚ ਭਾਗਸਰ ਅਤੇ ਆਮ ਆਦਮੀ ਕਲੀਨਿਕ ਦਾ ਸਟਾਫ ਹਾਜ਼ਰ ਸੀ।

Author: Malout Live

Leave a Reply

Your email address will not be published. Required fields are marked *

Back to top button