ਡੀ.ਏ.ਵੀ ਕਾਲਜ, ਮਲੋਟ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਦੂਜੇ ਦਿਨ ਡਾ. ਸੰਜਨਾ ਨੇ ਕੀਤੀ ਸ਼ਿਰਕਤ
ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਚਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਦੂਜੇ ਦਿਨ ਮਿਤੀ 24 ਦਸੰਬਰ 2023 ਨੂੰ ਡਾ. ਸੰਜਨਾ ਗੋਇਲ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਡਾ. ਸੰਜਨਾ ਗੋਇਲ ਡੀ.ਏ.ਵੀ ਐਡਵਰਡਗੰਜ ਹਸਪਤਾਲ ਮਲੋਟ ਵਿੱਚ ਡਾਈਟੀਸ਼ੀਅਨ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ। ਸੱਭ ਤੋਂ ਪਹਿਲਾਂ ਐੱਨ.ਐੱਸ.ਐੱਸ ਯੂਨਿਟ ਦੇ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਸਹਿਤ ਸ਼੍ਰੀ ਸੁਦੇਸ਼ ਗਰੋਵਰ ਅਤੇ ਸ਼੍ਰੀ ਦੀਪਕ ਅਗਰਵਾਲ ਵੱਲੋਂ ਫੁੱਲਾਂ ਦੇ ਗੁਲਦਸਤਿਆਂ ਨਾਲ ਮੁੱਖ ਮਹਿਮਾਨ ਦਾ ਰਸਮੀ ਤੌਰ ਤੇ ਸਵਾਗਤ ਕੀਤਾ ਗਿਆ।
ਇਸ ਤੋਂ ਬਾਅਦ ਡਾ. ਸੰਜਨਾ ਗੋਇਲ ਐੱਨ.ਐੱਸ.ਐੱਸ ਵਲੰਟੀਅਰਜ਼ ਦੇ ਰੂਬਰੂ ਹੋਏ ਤੇ ਉਨ੍ਹਾਂ ਨੂੰ ਸਹੀ ਆਹਾਰ, ਵਿਟਾਮਿਨਜ਼, ਨਿਊਟਰੀਸ਼ੀਅਨ, ਮਿਨਰਲਜ਼ ਅਤੇ ਪ੍ਰੋਟੀਨ ਦੀ ਸਾਡੀ ਸਿਹਤ ਲਈ ਕੀ ਭੂਮਿਕਾ ਹੈ ਦੇ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਵਲੰਟੀਅਰਜ਼ ਨੂੰ ਜ਼ੰਕ-ਫੂਡ ਅਤੇ ਫਾਸਟ-ਫੂਡ ਖਾਣ ਦੀ ਬਜਾਏ ਘਰ ਦਾ ਖਾਣਾ ਖਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਨੁਸਾਰ ਜਿਆਦਾ ਪ੍ਰੋਟੀਨ ਦੀ ਵਰਤੋਂ ਗੁਰਦਿਆਂ ਤੇ ਅਸਰ ਕਰਦੀ ਹੈ। ਉਨ੍ਹਾਂ ਨੇ ਹਫ਼ਤੇ ਵਿੱਚ 150 ਮਿੰਟ ਕਸਰਤ ਕਰਨ ਦੀ ਸਲਾਹ ਵੀ ਦਿੱਤੀ। ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਉੱਤਰ ਵੀ ਉਨ੍ਹਾਂ ਨੇ ਬੜੇ ਤਸੱਲੀਬਖ਼ਸ਼ ਦਿੱਤੇ। ਅਖੀਰ ਵਿੱਚ ਮੁੱਖ ਮਹਿਮਾਨ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੈਡਮ ਭੁਪਿੰਦਰ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੀ ਲੁਕੇਸ਼ ਗੋਇਲ ਅਤੇ ਮੈਡਮ ਕੋਮਲ ਵੀ ਹਾਜ਼ਿਰ ਸਨ। Author: Malout Live