ਡੀ.ਏ.ਵੀ ਕਾਲਜ ਮਲੋਟ ਵਿਖੇ ਚੱਲ ਰਹੇ ਕੈਂਪ ਦੇ ਛੇਵੇਂ ਦਿਨ ਆਵਾਜਾਈ ਦੇ ਨਿਯਮਾਂ, ਸਾਈਬਰ ਕ੍ਰਾਈਮ ਅਤੇ ਨਸ਼ਿਆਂ ਦੀ ਰੋਕਥਾਮ ਬਾਰੇ ਲਗਾਇਆ ਵਿਸ਼ੇਸ਼ ਲੈਕਚਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਛੇਵੇਂ ਦਿਨ ਮਿਤੀ 28 ਦਸੰਬਰ 2023 ਨੂੰ ਐੱਨ.ਐੱਸ.ਐੱਸ ਯੂਨਿਟ ਅਫ਼ਸਰਾਂ-ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਲੰਟੀਅਰਜ਼ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਅਤੇ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਨ ਲਈ ਸਾਂਝ ਕੇਂਦਰ, ਮਲੋਟ ਦੀ ਇਕ ਟੀਮ ਪੁੱਜੀ। ਜਿਸ ਦੀ ਅਗਵਾਈ ਮਿਸਟਰ ਸੁਖਪਾਲ ਸਿੰਘ ਅਤੇ ਮਿਸਟਰ ਅਮਨਦੀਪ ਸਿੰਘ ਨੇ ਕੀਤੀ। ਉਨ੍ਹਾਂ ਦਾ ਸਭ ਤੋਂ ਪਹਿਲਾਂ ਰਸਮੀ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਮਿਸਟਰ ਸੁਖਪਾਲ ਸਿੰਘ ਨੇ

ਵਲੰਟੀਅਰਜ਼ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਹਰ ਵਲੰਟੀਅਰਜ਼ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਭਰਪੂਰ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਅਤੇ ਸਾਈਬਰ ਕ੍ਰਾਈਮ ਬਾਰੇ ਵੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਅਸੀਂ ਸਾਂਝ ਕੇਂਦਰ ਵਿੱਚ 44 ਸੇਵਾਵਾਂ ਦੇ ਰਹੇ ਹਾਂ। ਉਨ੍ਹਾਂ ਨੇ ਵਿਦਿਆਰਥੀਆਂ ਨਾਲ 80549-42100 ਮੋਬਾਇਲ ਨੰਬਰ ਸ਼ੇਅਰ ਕਰ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਮਹਿਮਾਨਾਂ ਦਾ ਪ੍ਰੋਗਰਾਮ ਅਫ਼ਸਰਾਂ ਵੱਲੋਂ ਮੋਮੈਂਟੋ ਦੇ ਕੇ ਸਨਮਾਨ ਵੀ ਕੀਤਾ ਗਿਆ। ਅਖੀਰ ਵਿੱਚ ਸ਼੍ਰੀ ਦੀਪਕ ਅਗਰਵਾਲ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। Author: Malout Live