ਪੰਜਾਬ 'ਚ 'ਇੱਕ ਵਿਧਾਇਕ ਇੱਕ ਪੈਨਸ਼ਨ' ਕਾਨੂੰਨ ਲਾਗੂ, ਨੋਟੀਫ਼ਿਕੇਸ਼ਨ ਜਾਰੀ

ਮਲੋਟ: ਪੰਜਾਬ ਸਰਕਾਰ ਵੱਲੋਂ ਸੂਬੇ 'ਚ ਅੱਜ ਤੋਂ ਇੱਕ ਵਿਧਾਇਕ ਇੱਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਨੇ 'ਇੱਕ ਵਿਧਾਇਕ-ਇੱਕ ਪੈਨਸ਼ਨ' ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ। Author: Malout Live