ਕੈਂਪਸ ਅੰਬੈਸ਼ਡਰਾਂ ਦਾ ਆਨਲਾਇਨ ਕੁਇਜ਼ ਮੁਕਾਬਲਾ ਮਿਤੀ 20-12-2020 ਨੂੰ
ਸ੍ਰੀ ਮੁਕਤਸਰ ਸਾਹਿਬ:- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਤੀਜੇ ਪੜਾਅ ਤਹਿਤ ਕਾਲਜਾਂ/ਉੱਚ ਵਿਦਿਅਕ ਸੰਸਥਾਵਾਂ ਵਿੱਚ ਨਿਯੁਕਤ ਕੈਂਪਸ ਅੰਬੈਸਡਰਾਂ ਲਈ ਮਿਤੀ 20-12-2020 ਨੂੰ ਦੁਪਿਹਰ 12:00 ਵਜੇ ਸਮੂਹ ਪੰਜਾਬ ਰਾਜ ਦੇ ਕਾਲਜ਼ਾਂ ਵਿੱਚ ਨਿਯੁਕਤ ਕੈਂਪਸ ਅੰਬੈਸ਼ਡਰਾਂ ਦਾ ਆਨਲਾਇਨ ਕੁਇਜ਼ ਮੁਕਾਬਲਾ ਕਰਵਾਇਆ ਜਾਣਾ ਹੈ ਇਸ ਮੋਕੇ ਚਾਂਦ ਪ੍ਰਕਾਸ਼, ਤਹਿਸੀਲਦਾਰ ਚੋਣਾਂ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਇਸ ਮੁਕਾਬਲੇ ਵਿੱਚ 50 ਮਲਟੀਪਲ ਚੁਆਇਸ ਪ੍ਰਸ਼ਨ ਹੋਣਗੇ, ਪ੍ਰਸ਼ਨ ਹੱਲ ਕਰਨ ਲਈ 30 ਮਿੰਟ ਦਾ ਸਮਾਂ ਹੋਵੇਗਾ। ਕੁਇਜ਼ ਦਾ ਲਿੰਕ ਸਵੇਰੇ 11:50 ਵਜੇ ਮੁੱਖ ਚੋਣ ਅਫਸਰ, ਪੰਜਾਬ ਜੀ ਦੇ ਅਤੇ ’ਤੇ ਸਾਂਝਾ ਕੀਤਾ ਜਾਵੇਗਾ। ਉਹਨਾ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮਾ ਕਰਨਾ ਹੋਵੇਗਾ। 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮਾ ਨਹੀਂ ਕੀਤਾ ਜਾਵੇਗਾ। ਜੇਕਰ ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਹਨਾਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ 50 ਸਵਾਲ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਆਪਣੇ ਫੇਸਬੁੱਕ ਪੇਜ਼ "Chief Electoral Officer, 20 ਤੇ ਅਪਲੋਡ ਕੀਤੇ ਗਏ 27 ਲੇਖਾਂ ਅਤੇ ਇਹਨਾਂ ਲੇਖਾਂ ਦੀ ਸੰਪੇਖ ਜਾਣਕਾਰੀ ਵਾਲੀਆਂ ਅਪਲੋਡ ਕੀਤੀਆਂ 8 ਵੀਡੀਓਜ਼ ਵਿੱਚੋਂ ਪੁੱਛੇ ਜਾਣਗੇ। ਆਨਲਾਇਨ ਕੁਇਜ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਜੇਤੂ ਨੂੰ 1500/- ਰੁਪਏ ਦੂਜੇ ਸਥਾਨ ਤੇ ਆਉਣ ਵਾਲੇ ਜੇਤੂ ਨੂੰ 1200/- ਅਤੇ ਤੀਜੇ ਸਥਾਨ ਤੇ ਆਉਣ ਵਾਲੇ ਜੇਤੂ ਨੂੰ 1000/- ਰੁਪਏ ਇਨਾਮ ਵੱਜੋਂ ਦਿੱਤੇ ਜਾਣਗੇ।