10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਹੋਣਗੀਆਂ ਆਫ਼ਲਾਈਨ, ਸੁਪਰੀਮ ਕੋਰਟ ਨੇ ਆਨਲਾਈਨ ਪ੍ਰੀਖਿਆ ਦੀ ਮੰਗ ਕੀਤੀ ਖ਼ਾਰਜ
ਮਲੋਟ:- ਭਾਰਤ ਦੀ ਸੁਪਰੀਮ ਕੋਰਟ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ), ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ (ਸੀ.ਆਈ.ਐੱਸ.ਸੀ.ਈ), ਨੈਸ਼ਨਲ ਇੰਸਟੀਚਿਊਟ ਅਤੇ ਹੋਰ ਬੋਰਡ ਦੁਆਰਾ ਆਯੋਜਿਤ 10ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਪਾਈ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਹੈ ਤੇ ਹੁਣ ਆਫ਼ਲਾਈਨ ਹੀ ਪ੍ਰੀਖਿਆਵਾਂ ਹੋਣਗੀਆਂ।