ਪੰਜਾਬ ਵਿੱਚ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸੰਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸੰਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।
ਰਾਜ ਵਿੱਚ ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਦੇ ਅੰਤ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕੀਤਾ ਗਿਆ, ਪਰ ਇਸੇ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ ਸਨ। ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਪੂਰਾ ਹੋਇਆ ਸੀ। Author : Malout Live