ਡੀ.ਏ.ਵੀ ਕਾਲਜ ਮਲੋਟ ਵਿਖੇ ਐੱਨ.ਐੱਸ.ਐੱਸ ਯੂਨਿਟ ਅਤੇ ਈਕੋ ਕਲੱਬ ਦੇ ਸਹਿਯੋਗ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਇੱਕ ਸੈਮੀਨਾਰ ਦਾ ਕੀਤਾ ਆਯੋਜਨ

ਮਲੋਟ : ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਅਤੇ ਈਕੋ ਕਲੱਬ ਦੇ ਸਹਿਯੋਗ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਯੂਨੀਵਰਸਿਟੀ ਦੇ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਵਿਭਾਗ, ਭਾਰਤ ਸਰਕਾਰ, ਪੰਜਾਬ ਰਾਜ ਵਿਗਿਆਨ ਅਤੇ ਪ੍ਰੋਯੋਗਕੀ ਪਰਿਸ਼ਦ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।

ਜਿਸ ਦੇ ਮੁੱਖ ਵਕਤਾ ਡਾ. ਸੰਦੀਪ ਗੋਇਲ ਸਨ, ਜਿਨ੍ਹਾਂ ਨੇ ਬੜੇ ਵਿਸਥਾਰ ਵਿੱਚ ਸਾਡੀ ਧਰਤੀ ਦੀ ਸੁਰੱਖਿਆ, ਸਾਡੇ ਵਾਤਾਵਰਣ ਦੀ ਸੰਭਾਲ ਅਤੇ ਇਸ ਦੇ ਮਹੱਤਵ ਬਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ। ਇਸ ਤੋਂ ਇਲਾਵਾ ਇਸ ਥੀਮ ਦੇ ਅਧੀਨ ਰੁੱਖ ਲਗਾਓ ਮੁਹਿੰਮ ਦਾ ਵੀ ਆਯੋਜਨ ਕੀਤਾ ਗਿਆ, ਜਿਸਦੇ ਤਹਿਤ ਮੁੱਖ ਮਹਿਮਾਨ ਅਤੇ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਐੱਨ.ਐੱਸ.ਐੱਸ ਯੂਨਿਟ ਅਫ਼ਸਰ ਡਾ. ਜਸਬੀਰ ਕੌਰ, ਡਾ. ਵਿਨੀਤ ਕੁਮਾਰ ਅਤੇ ਸ਼੍ਰੀ ਵਿੱਕੀ ਕਾਲੜਾ ਸਹਿਤ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ। Author : Malout Live