ਲੰਬੀ ਹਸਪਤਾਲ ਵਿਖੇ ਦਿਵਿਆਂਗ ਬੱਚਿਆਂ ਦੇ ਅੰਗਹੀਣਤਾ ਸਰਟੀਫਿਕੇਟ ਬਣਾਉਣ ਸੰਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ

ਮਲੋਟ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪਵਨ ਮਿੱਤਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਸੀ.ਐੱਚ.ਸੀ ਲੰਬੀ ਵਿਖੇ ਦਿਵਿਆਂਗ ਬੱਚਿਆਂ ਦੇ ਅੰਗਹੀਣਤਾ ਸਰਟੀਫਿਕੇਟ ਬਣਾਉਣ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆ ਡਾ. ਪਵਨ ਮਿੱਤਲ ਨੇ ਦੱਸਿਆ ਸਰਕਾਰੀ ਹਦਾਇਤਾਂ ਅਨੁਸਾਰ ‘ਪਰਸਨ ਵਿਦ ਡਿਸਐਬੀਲਿਟੀ’ ਐਕਟ 2016 ਅਧੀਨ ਅੱਜ ਇਸ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਬੱਚਿਆਂ ਦੇ ਆਰਥੋ ਅਤੇ ਅੱਖਾਂ ਦੇ ਵਿਕਾਰਾਂ ਨਾਲ ਸੰਬੰਧਿਤ ਸਰਟੀਫਿਕੇਟ ਬਣਾਏ ਗਏ। ਇਸ ਮੌਕੇ ਸਿਵਲ ਹਸਪਤਾਲ ਗਿੱਦੜਬਾਹਾ ਅਤੇ ਬਾਦਲ ਤੋਂ ਮਾਹਿਰ ਡਾਕਟਰਾਂ ਦੀ ਟੀਮ ਬੱਚਿਆਂ ਦੀ ਜਾਂਚ ਕਰਨ ਲਈ ਪੁੱਜੀ। Author: Malout Live