ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੋਦਾ ਵਿਖੇ ਸਰਕਾਰੀ ਹਸਪਤਾਲ ਵਿਖੇ ਨਸ਼ਿਆਂ ਦੇ ਵਿਰੁੱਧ ਅਤੇ ਹੱਕਾਂ ਪ੍ਰਤੀ ਜਾਗਰੂਕ ਸੈਮੀਨਾਰ ਦਾ ਆਯੋਜਨ

ਮਲੋਟ (ਗਿੱਦੜਬਾਹਾ): ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਦੋਦਾ ਵਿਖੇ ਨਸ਼ਿਆਂ ਦੇ ਪੀੜਿਤ ਵਿਅਕਤੀਆਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮਿਸ. ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633-261124 ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਆਮ ਲੋਕਾਂ ਨੂੰ ਇਹ ਸੰਦੇਸ਼ ਦਿੰਦੇ ਹੋਏ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਬਚਾਓ ਤੇ ਨਸ਼ਾ ਮੁਕਤ ਦੇਸ਼ ਬਣਾਓ ਦਾ ਨਾਅਰਾ ਦਿੱਤਾ। ਇਸ ਰੈਲੀ ਰਾਹੀਂ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ, ਉਹਨਾਂ ਕਿਹਾ ਕਿ ਨੌਜਵਾਨ ਨਸ਼ੇ ਵਰਗੀ ਭੈੜੀ ਅਲਾਮਤ ਤੋਂ ਪੀੜਿਤ ਹਨ। ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ,

ਉਹ ਜਿਲ੍ਹਿਆਂ ਦੇ ਵਿੱਚ ਚੱਲ ਰਹੇ ਓਟ ਕਲੀਨਿਕ ਵਿੱਚ ਦਾਖਿਲ ਹੋ ਕੇ ਨਸ਼ਾ ਛੱਡ ਸਕਦਾ ਹੈ। ਇਸ ਮੌਕੇ ਐੱਸ.ਐੱਮ.ਓ ਅਤੇ ਮੈਡਮ ਕੌਂਸਲਰ ਵੀ ਹਾਜ਼ਿਰ ਸਨ। ਦੁਪਹਿਰ ਤੋਂ ਬਾਅਦ ਨਵੇਂ ਪੈੱਨਲ ਦੇ ਵਕੀਲਾਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਮਿਤੀ 09.12.2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਵੱਧ ਤੋਂ ਵੱਧ ਕੇਸ ਲਗਾਉਣ ਲਈ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਨਵੇਂ ਪੈੱਨਲ ਦੇ ਵਕੀਲਾਂ ਨੂੰ ਦੱਸਿਆ ਗਿਆ ਕਿ ਉਹ ਆਉਣ ਵਾਲੇ ਪ੍ਰਾਰਥੀਆਂ ਨੂੰ ਚੰਗੀ ਤਰ੍ਹਾਂ ਕੇਸ ਸੰਬੰਧੀ ਗੱਲਬਾਤ ਸਮਝਾ ਕੇ ਫੇਰ ਉਹਨਾਂ ਦਾ ਕੇਸ ਅਦਾਲਤ ਵਿੱਚ ਲਗਾਉਣ ਅਤੇ ਉਹਨਾਂ ਵੱਲੋਂ ਕਿਸੇ ਕਿਸਮ ਦਾ ਕੋਈ ਖਰਚਾ ਨਾ ਲਿਆ ਜਾਵੇ, ਕਾਨੂੰਨੀ ਸਹਾਇਤਾ ਕੇਸ ਦਾ ਸਾਰਾ ਖਰਚਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤਾ ਜਾਵੇਗਾ। ਜੇਕਰ ਆਮ ਲੋਕਾਂ ਨੂੰ ਕਾਨੂੰਨੀ ਕੇਸਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਲੋੜ ਹੋਵੇ ਤਾਂ ਉਹ ਫਰੰਟ ਆਫਿਸ ਵਿੱਚ ਆ ਕੇ ਆਪਣੀ ਸਲਾਹ ਲੈ ਸਕਦੇ ਹਨ। ਟੋਲ ਫਰੀ ਨੰ. 1968 ਅਤੇ 15100 ਤੇ ਵੀ ਗੱਲ੍ਹਬਾਤ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਵਿੱਚ ਵੀ ਨਸ਼ਿਆਂ ਵਿਰੁੱਧ ਰੈਲੀ ਅਤੇ ਸਲੋਗਨ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। Author: Malout Live