ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੇਵਾ ਕੇਂਦਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਡਾ. ਸ਼ਿਵਾਨੀ ਨਾਗਪਾਲ, ਡੀ.ਸੀ.ਪੀ.ਓ, ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਸੇਵਾ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਨਸ਼ਾ ਵਿਰੋਧੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜੋ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿੱਚ ਫਸ ਕੇ ਆਪਣੀ ਜਿੰਦਗੀ ਦਾ ਮਕਸਦ ਭੁੱਲ ਜਾਂਦਾ ਹੈ ਉਸ ਦੀ ਜਵਾਨੀ ਵਿੱਚ ਹੀ ਮੌਤ ਹੋਣ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਆਉ ਪ੍ਰਣ ਕਰੀਏ ਕਿ ਅਸੀ ਸਾਰੀ ਉਮਰ ਕਿਸੇ ਵੀ ਨਸ਼ੇ ਨੂੰ ਹੱਥ ਨਹੀਂ ਲਗਾਵਾਂਗੇ।
ਉਹਨਾਂ ਨੇ ਦੱਸਿਆ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵੀ ਵਿਅਕਤੀ ਕਿੰਨਾ ਵੀ ਨਸ਼ਾ ਕਰਦਾ ਹੋਵੇ, ਬਿਨ੍ਹਾਂ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ। ਇਸ ਸੰਬੰਧੀ ਸਰਕਾਰ ਵੱਲੋਂ ਨਸ਼ਾ ਛਡਾਓ ਕੇਂਦਰ ਵੀ ਚੱਲ ਰਹੇ ਹਨ। ਜਿਸ ਵਿੱਚ ਨਸ਼ਾ ਪੀੜਿਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਮੁਫਤ ਦਵਾਈ ਵੀ ਦਿੱਤੀ ਜਾਂਦੀ ਹੈ। ਇਸ ਸੰਬੰਧੀ ਸੇਵਾ ਕੇਂਦਰ ਵਿਖੇ ਕੰਮ ਕਰ ਰਹੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਜਿਨਸੀ ਛੇੜ-ਛਾੜ, ਪੋਕਸੋ ਐਕਟ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਉਹ ਜਿਲ੍ਹਾ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ/ ਵੀ ਸੰਪਰਕ ਕੀਤਾ ਜਾ ਸਕਦਾ ਹੈ। Author: Malout Live