ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਵਿਰੁੱਧ ਸਾਈਕਲ ਰੈਲੀ ਦਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਵਿਰੁੱਧ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਸਾਈਕਲ ਰੈਲੀ ਨੂੰ ਜਿਲ੍ਹਾ ਅਤੇ ਸ਼ੈਸ਼ਨ ਜੱਜ, ਸ਼੍ਰੀ ਰਾਜ ਕੁਮਾਰ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਤੇ ਸ਼੍ਰੀ ਭਾਗੀਰੱਥ ਮੀਨਾ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਮੁਕਤਸਰ ਸਾਹਿਬ ਨੇ ਸਾਂਝੇ ਤੌਰ ਤੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਜਿੱਥੇ ਜੁਡੀਸ਼ੀਅਲ ਅਫਸਰ, ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਉੱਥੇ ਆਮ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਵੱਧ-ਚੜ ਕੇ ਹਿੱਸਾ ਲਿਆ।

ਇਸ ਮੌਕੇ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸਾਈਕਲ ਰੈਲੀ ਆਯੋਜਿਤ ਕੀਤੀ ਗਈ। ਇਸ ਸਾਈਕਲ ਰੈਲੀ ਰਾਹੀਂ ਆਮ ਲੋਕਾਂ ਨੂੰ ਇਹ ਸੰਦੇਸ਼ ਦਿੰਦੇ ਹੋਏ ਕਿਹਾ ਕਿ “ਆਉਣ ਵਾਲੀ ਪੀੜ੍ਹੀ ਨੂੰ ਬਚਾਓ ਤੇ ਨਸ਼ਾ ਮੁਕਤ ਦੇਸ਼  ਬਣਾਓ” ਦਾ ਨਾਅਰਾ ਦਿੱਤਾ। ਇਸ ਰੈਲੀ ਰਾਂਹੀਂ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ। ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਅਤੇ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਜਿਲ੍ਹਿਆਂ ਦੇ ਵਿੱਚ ਚੱਲ ਰਹੇ ਓਟ ਕਲੀਨਿਕ ਵਿੱਚ ਦਾਖਲ ਹੋ ਕੇ ਆਪਣਾ ਨਸ਼ਾ ਆਸਾਨੀ ਨਾਲ ਛੱਡ ਸਕਦਾ ਹੈ। ਮੈਡਮ ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਉਹ ਜਿਲ੍ਹਾ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live