ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਡਿਬੇਟ ਦਾ ਆਯੋਜਨ
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਆਪਣੇ ਸਕੂਲ ਦੇ ਵਿਦਿਆਰਥੀਆਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਹੀ ਯਤਨਸ਼ੀਲ ਰਿਹਾ ਹੈ। ਇਸ ਲਈ ਸਕੂਲ ਵਿੱਚ ਸਮੇਂ-ਸਮੇਂ ਤੇ ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੇ ਕਾਰਜ ਆਯੋਜਨ ਕਰਦਾ ਰਹਿੰਦਾ ਹੈ ਤਾਂ ਜੋ ਉਹ ਸਮਾਜ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾ ਸਕਣ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੇ ਬਾਰ੍ਹਵੀਂ ਜਮਾਤ ਤੇ ਵਿਦਿਆਰਥੀਆਂ ਵਿਚਕਾਰ ਸ਼ੋਸ਼ਲ ਮੀਡੀਆ ਵਿਸ਼ੇ ਉੱਪਰ ਇੱਕ ਡਿਬੇਟ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।
ਇਹ ਡਿਬੇਟ ਬਾਰ੍ਹਵੀਂ ਜਮਾਤ ਦੇ ਦੋ ਗਰੁੱਪਾਂ ਵਿਚਕਾਰ ਕਰਵਾਈ ਗਈ। ਜਿਸ ਵਿੱਚ ਪਹਿਲੇ ਗਰੁੱਪ ਨੇ ਸ਼ੋਸ਼ਲ ਮੀਡੀਆ ਦੇ ਪੱਖ ਵਿੱਚ ਦਲੀਲਾਂ ਪੇਸ਼ ਕੀਤੀਆਂ ਅਤੇ ਦੂਸਰੇ ਗਰੁੱਪ ਦੇ ਵਿਦਿਆਰਥੀਆਂ ਨੇ ਅੱਜ ਦੇ ਬੋਸ਼ਲ ਮੀਡੀਆ ਦੀਆਂ ਕਮੀਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਅਜੋਕੇ ਜੀਵਨ ਵਿੱਚ ਸ਼ੋਸ਼ਲ ਮੀਡੀਆ ਦੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਜੇਕਰ ਵਿਦਿਆਰਥੀ ਸ਼ੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਦਾ ਹੈ ਤਾਂ ਉਹ ਆਪਣੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਲੈਂਦਾ ਹੈ ਪਰ ਜੇਕਰ ਉਹੀ ਵਿਦਿਆਰਥੀ ਇਸਦੀ ਗਲਤ ਵਰਤੋਂ ਕਰਦਾ ਹੈ ਤਾਂ ਉਸਨੂੰ ਆਪਣੀ ਸਿੱਖਿਆ ਪ੍ਰਣਾਲੀ ਅਤੇ ਸਮਾਜ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਅੱਜ ਦਾ ਸ਼ੋਸ਼ਲ ਮੀਡੀਆ ਸਮਾਜ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। Author : Malout Live