District NewsMalout News

ਸਰਕਾਰੀ ਬਹੁਤਕਨੀਕੀ ਕਾਲਜ ਫਤੂਹੀ ਖੇੜਾ ‘ਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਆਯੋਜਨ।

ਸਰਕਾਰੀ ਬਹੁਤਕਨੀਕੀ ਕਾਲਜ ਫਤੂਹੀ ਖੇੜਾ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਸ੍ਰੀ ਪ੍ਰਵੀਨ ਕੁਮਾਰ ਮਿੱਡਾ ਦੀ ਅਗਵਾਈ ਵਿੱਚ 26 ਜੂਨ 2020 ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਵੀਡਿਓ ਕਾਨਫਰਸਿੰਗ ਰਾਹੀਂ ਆਯੋਜਿਤ ਕੀਤਾ ਗਿਆ।ਇਸ ਵਿੱਚ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆ ਨੇ ਹਿੱਸਾ ਲਿਆ।

ਪ੍ਰਿੰਸੀਪਲ ਪ੍ਰਵੀਨ ਕੁਮਾਰ ਮਿੱਡਾ ਜੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਅੰਤਰਰਾਸ਼ਟਰੀ ਸਮਾਜ ਦੇ ਸੰਕਲਪ ਨੂੰ ਮਜ਼ਬੂਤ ਕਰਨ ਲਈ ਇੱਕ ਨਿਸ਼ਾਨ ਵਜ਼ੋਂ ਮਨਾਇਆ ਜਾਂਦਾ ਹੈ, ਇਸ ਦਿਨ ਦੁਨੀਆ ਭਰ ਦੇ ਲੋਕ, ਸੰਸਥਾਵਾਂ ਨਾਜਾਇਜ਼ ਨਸ਼ਿਆ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ।ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਲੋਕਾਂ ਵਿੱਚ ਜਾਗਰੂਕਤਾ ਲਿਆਉਣਾ ਹੈ।ਇਸ ਤੋਂ ਇਲਾਵਾ ਵਿਦਿਆਰਥੀਆ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਨਸ਼ਿਆ ਦੇ ਪ੍ਰਭਾਵ ਵਿਰੁੱਧ ਡਿਜਿਟਲ ਪੇਟਿੰਗਾਂ ਬਣਾਉਣ ਜੋ ਕਿ ਨਸ਼ਿਆ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਦਰਸਾਉਂਦੇ ਹਨ ਉਹਨਾਂ ਨੂੰ ਸ਼ੋਸ਼ਲ ਮੀਡਿਆ ਤੇ ਅਪਲੋਡ ਕਰਨ ਤਾਂ ਜੋ ਸਮਾਜ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਜਾਗਰੂਕਤਾ ਲਿਆਈ ਜਾ ਸਕੇ।ਪ੍ਰਿੰਸੀਪਲ ਜੀ ਨੇ ਇਸ ਵੀਡੀਓ ਕਾਨਫਰਸਿੰਗ ਨੂੰ ਅਟੈਂਡ ਕਰਨ ਲਈ ਸਮੂਹ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *

Back to top button