District NewsMalout News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਪੈਸ਼ਲ ਬੱਚਿਆਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਬਾਲ ਦਿਵਸ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਸੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੜ੍ਹ ਰਹੇ ਸਪੈਸ਼ਲ ਬੱਚਿਆਂ ਨਾਲ ਬਾਲ ਦਿਵਸ ਮਨਾਇਆ ਗਿਆ। ਉਸੇ ਤਹਿਤ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੀ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਮਿਸ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜੀਆਂ ਵੱਲੋਂ ਕੀਤੀ ਗਈ। ਸਕੂਲ ਦੇ ਸਟਾਫ ਵੱਲੋਂ ਸਕੂਲ ਵਿੱਚ ਪੜ੍ਹ ਰਹੇ ਸਪੈਸ਼ਲ ਵਿਦਿਆਰਥੀਆਂ ਨੂੰ ਸਿੱਖਿਆ ਦੇ ਕੇ ਉਹਨਾਂ ਨੂੰ ਕਾਬਲ ਬਣਾ ਰਹੇ ਹਨ। ਇਸ ਮੌਕੇ ਮੈਡਮ ਹਰਪ੍ਰੀਤ ਕੌਰ ਨੇ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ

ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਬੱਚਿਆਂ ਵੱਲੋਂ ਜੋ ਵੀ ਪ੍ਰੋਗਰਾਮ ਕੀਤਾ ਗਿਆ ਹੈ, ਉਸ ਦੀ ਜਿੰਨ੍ਹੀ ਵੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਹੀ ਘੱਟ ਹੈ ਕਿਉਂਕਿ ਇਹਨਾਂ ਵਿੱਚ ਉਹ ਕਾਬਲਿਤ ਹੈ ਜੋ ਆਮ ਮਨੁੱਖ ਵਿੱਚ ਵੀ ਹੋਣੀ ਅਸੰਭਵ ਹੈ। ਇਸ ਮੌਕੇ ਸੀ.ਜੇ.ਐੱਮ/ਸਕੱਤਰ ਨੇ ਦੱਸਿਆ ਕਿ ਜੇਕਰ ਇਹਨਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633261124 ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਾਕਟਰ ਸ਼ਿਵਾਨੀ ਨਾਗਪਾਲ ਡੀ.ਸੀ.ਪੀ.ਓ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਸਟਾਫ ਵੀ ਹਾਜ਼ਿਰ ਸੀ। ਇਸ ਮੌਕੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ।

Author: Malout Live

Back to top button