ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਸਮਰ ਕੈਂਪ ਦਾ ਕੀਤਾ ਆਯੋਜਨ

ਮਲੋਟ: ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਪ੍ਰਿੰਸੀਪਲ ਸ਼੍ਰੀ ਸੰਤ ਰਾਮ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀ ਜਮਾਤ ਲਈ ਇੱਕ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਸਮਰ ਕੈਂਪ ਦੌਰਾਨ ਵਿਦਿਆਰਥੀਆਂ ਦਾ ਸਮਾਜਿਕ, ਭਾਵਨਾਤਮਕ, ਸਰੀਰਿਕ ਅਤੇ ਸਿਰਜਨਾਤਮਕ ਵਿਕਾਸ ਕਰਨ ਦੇ ਮਕਸਦ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਅੱਜ ਇਸ ਸਮਰ ਕੈਂਪ ਦਾ ਨਿਰੀਖਣ ਕਰਨ ਲਈ ਪ੍ਰਿੰਸੀਪਲ ਸਰਕਾਰੀ ਸੀਨੀਅਰ

ਸੈਕੰਡਰੀ ਸਕੂਲ ਡੱਬਵਾਲੀ ਢਾਬ ਸ਼੍ਰੀ ਰਾਜਨ ਗਰੋਵਰ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਪ੍ਰਿੰਸੀਪਲ ਰਾਜਨ ਗਰੋਵਰ ਨੇ ਵਿਦਿਆਰਥੀਆਂ ਅਤੇ ਕੈਂਪ ਦਾ ਅਯੋਜਨ ਕਰਨ ਵਾਲੇ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਵੀ ਕੀਤੀ ਗਈ। Author: Malout Live