ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਮਿਲਖਾ ਸਿੰਘ ਜੀ ਦੀ ਨੂੰ ਸਮਰਪਿਤ ਫਿੱਟਨੈੱਸ ਡੇਅ ਮਨਾਇਆ ਗਿਆ
ਮਲੋਟ: ਇਲਾਕੇ ਦੀ ਨਾਮਵਾਰ ਸਹਿ-ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਉੱਡਣਾ ਸਿੱਖ ਮਿਲਖਾ ਸਿੰਘ ਦੀ ਤੀਜੀ ਬਰਸੀ ਨੂੰ ਸਮਰਪਿਤ ਫਿੱਟਨੈੱਸ ਡੇਅ ਮਲੋਟ ਵਿੱਚ ਮਨਾਇਆ ਗਿਆ। ਇਸ ਖਾਸ ਮੌਕੇ 'ਤੇ ਕਾਲਜ ਵਿਦਿਆਰਥੀਆਂ ਦੇ ਨਾਲ ਨਾਲ ਸ਼ਹਿਰ ਵਾਸੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਰਵਪੱਖੀ ਵਿਕਾਸ ਵੱਲ ਲੈ ਕੇ ਜਾ ਰਹੇ ਹਾਂ ਉਸੇ ਲੜੀ ਤਹਿਤ ਅੱਜ ਅਸੀਂ ਆਪਣੇ ਵਿਦਿਆਰਥੀਆਂ ਨੂੰ ਤੰਦਰੁਸਤੀ ਨਾਲ ਜੋੜਨ ਲਈ ਇਹ ਉੱਦਮ ਕੀਤਾ ਹੈ । ਅੱਜ ਉੱਡਣਾ ਸਿੱਖ ਮਿਲਖਾ ਸਿੰਘ ਜੀ ਨੂੰ ਸਿਜਦਾ ਕਰਦਿਆਂ ਉਹਨਾਂ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਮਿਲਖਾ ਸਿੰਘ ਦੀ ਮੌਤ ਉਪਰੰਤ ਇਸ ਦਿਨ ਨੂੰ ਵਿਸ਼ਵ ਵਿੱਚ ਫਿੱਟਨੈੱਸ ਡੇ
ਵਜੋਂ ਮਨਾਉਣ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਸੀ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਮਨੈਂਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ ਨੇ ਕਾਲਜ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਕਿ ਵਿਦਿਆਰਥੀਆਂ ਵਿੱਚ ਉਤਸ਼ਾਹ ਭਰਿਆ ਜਾ ਸਕੇ । ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਾਲਜ ਮਨੈਂਜਮੈਂਟ ਕਮੇਟੀ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਨੇ ਕਿਹਾ ਕਿ ਤੰਦਰੁਸਤ ਸਿਹਤ ਵਿਅਕਤੀ ਦਾ ਸਭ ਤੋਂ ਵੱਡਾ ਸਰਮਾਇਆ ਹੈ, ਸੋ ਸਾਨੂੰ ਆਪਣੀ ਸਿਹਤ ਦੀ ਤੰਦਰੁਸਤੀ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ । ਇਸ ਮੌਕੇ ਕਾਲਜ ਮੈਨੇਜਮੈਂਟ ਦੇ ਖ਼ਜ਼ਾਨਾਚੀ ਦਲਜਿੰਦਰ ਸਿੰਘ ਸੰਧੂ, ਸਕੱਤਰ ਪਿਰਤਪਾਲ ਸਿੰਘ ਗਿੱਲ, ਮੈਂਬਰ ਮੇਜਰ ਸਿੰਘ, ਹਰਦੀਪ ਸਿੰਘ ਸੰਧੂ ਨੇ ਪ੍ਰਿੰਸੀਪਲ ਡਾ.ਰਜਿੰਦਰ ਸਿੰਘ ਸੇਖੋਂ ਦੀ ਮਿਲਖਾ ਸਿੰਘ ਦੀ ਤੀਜੀ ਬਰਸੀ ਨੂੰ ਇੱਕ ਵਾਰ ਫਿਰ ਫਿਟਨੈੱਸ ਡੇਅ ਵਜੋਂ ਮਨਾਉਣ ਦੀ ਸ਼ਲਾਘਾ ਕੀਤੀ । Author: Malout Live