District NewsMalout News

ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਦੀ ਸੀ.ਐੱਮ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਨਾਲ ਹੋਈ ਮੀਟਿੰਗ

ਮਲੋਟ: ਸੀ.ਐੱਮ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਕਨਵੀਨਰ ਕੇਜਰੀਵਾਲ ਦੇ ਪਟਿਆਲਾ ਪਹੁੰਚਣ ਤੇ ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਅਤੇ ਸੂਬਾ ਆਗੂ ਲਲਿਤਾ ਮੈਡਮ ਪਟਿਆਲੇ ਵਿਖੇ ਪਹੰਚੇ। ਜਿਸ ਕਰਕੇ ਪਟਿਆਲਾ ਦੇ ਪ੍ਰਸ਼ਾਸਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਦੀ ਸੀ.ਐੱਮ ਭਗਵੰਤ ਮਾਨ ਦੇ ਵਿਸੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਦੇ ਨਾਲ ਮੀਟਿੰਗ ਕਰਵਾਈ ਗਈ। ਜਿਸ ਵਿੱਚ ਉਨ੍ਹਾਂ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ

ਸੀ.ਐੱਮ ਨਾਲ ਗੱਲਬਾਤ ਕਰਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਯੂਨੀਅਨ ਵੱਲੋਂ ਸੀ.ਐੱਮ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਾਉਣ ਲਈ ਕਹਿਣ ਤੇ ਉਨ੍ਹਾਂ ਨੇ ਕਿਹਾ ਕਿ 4 ਅਕਤੂਬਰ ਦੀ ਕੈਬਨਿਟ ਸਬ ਕਮੇਟੀ ਦੀ ਲਿਖਤ ਮੀਟਿੰਗ ਤੁਹਾਨੂੰ ਮੁਹੱਈਆ ਕਰਵਾ ਦਿੱਤੀ ਜਾਵੇਗੀ। ਯੂਨੀਅਨ ਦੀਆ ਮੁੱਖ ਮੰਗਾਂ ਉਮਰ ਹੱਦ ਵਿੱਚ ਛੋਟ ਦੇ ਕੇ ਸਾਰੇ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕਰਨਾ ਅਤੇ ਬੀ.ਐੱਡ ਦੀ ਆਉਣ ਵਾਲੀ ਭਰਤੀ ਤੇ ਲੱਗੀ 55% ਦੀ ਬੇਤੁਕੀ ਸ਼ਰਤ ਨੂੰ ਰੱਦ ਕਰਨਾ ਹੈ।

Author: Malout Live

Back to top button