ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਖਰੀਦ ਏਜੰਸੀਆਂ ਵੱਲੋਂ ਅਨਾਜ਼ ਮੰਡੀਆਂ ਵਿੱਚੋਂ 3,51,115 ਮੀਟਰਕ ਟਨ ਕਣਕ ਦੀ ਕੀਤੀ ਖਰੀਦ- ਡਿਪਟੀ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪਿਛਲੇ ਦਿਨੀਂ 3,79,046 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,51,115 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਖਰੀਦੀ ਕਣਕ ਦੀ ਅਦਾਇਗੀ ਨਿਰਧਾਰਿਤ ਸਮੇਂ ਵਿੱਚ ਕੀਤੀ ਜਾ ਰਹੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ
ਪਨਗਰੇਨ ਵੱਲੋਂ 83,065 ਮੀਟਰਕ ਟਨ, ਮਾਰਕਫੈੱਡ ਵੱਲੋਂ 1,06511 ਮੀਟਰਕ ਟਨ, ਪਨਸਪ ਵੱਲੋਂ 78,470 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 83,039 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫ਼ਸਲ ਅਨਾਜ ਮੰਡੀਆਂ ਵਿੱਚ ਸਾਫ਼-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸਨਰ ਨੇ ਦੱਸਿਆ ਕਿ ਜਦ ਤੱਕ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਰਹੇਗੀ ਕਿਸਾਨਾਂ ਦੀ ਸਾਰੀ ਕਣਕ ਖਰੀਦੀ ਜਾਵੇਗੀ। Author: Malout Live