ਆਈ.ਏ.ਐੱਸ ਅਫ਼ਸਰ ਸ਼੍ਰੀਮਤੀ ਪੱਲਵੀ ਨੇ ਸੰਭਾਲਿਆ ਆਰਜ਼ੀ ਤੌਰ ਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਾ ਅਹੁਦਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਵਿਨੀਤ ਕੁਮਾਰ ਦੀ ਸਰਕਾਰ ਵੱਲੋਂ ਤਕਰੀਬਨ ਇੱਕ ਮਹੀਨੇ ਦੀ ਛੁੱਟੀ ਮੰਨਜ਼ੂਰ ਹੋਣ ਉਪਰੰਤ ਆਈ.ਏ.ਐੱਸ ਅਫ਼ਸਰ ਸ਼੍ਰੀਮਤੀ ਪੱਲਵੀ ਨੇ ਅੱਜ ਆਰਜ਼ੀ ਤੌਰ ਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲ ਲਿਆ ਹੈ। ਸ਼੍ਰੀਮਤੀ ਪੱਲਵੀ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਉਨ੍ਹਾਂ ਚਾਰਜ ਸੰਭਾਲਣ ਉਪਰੰਤ ਸੀਨੀਅਰ ਅਫ਼ਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲਿਆ। ਉਹਨਾਂ ਤੁਰੰਤ ਪ੍ਰਭਾਵ ਨਾਲ ਕਰਨ ਵਾਲੇ ਕੰਮਾਂ ਸੰਬੰਧੀ ਜਾਣਕਾਰੀ ਲਈ ਅਤੇ ਕਿਹਾ ਕਿ ਅਗਲੇ ਹਫ਼ਤੇ ਚੱਲ ਰਹੇ ਕੰਮਾਂ ਸੰਬੰਧੀ ਖੁਦ ਫੀਲਡ ਵਿੱਚ ਜਾ ਕੇ ਨਿਰੀਖਣ ਵੀ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਫ਼ਤੇ ਵਿੱਚ ਤਿੰਨ ਦਿਨ ਜਾਂ ਲੋੜ ਮੁਤਾਬਿਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਉਣ ਦੀ ਕੋਸ਼ਿਸ਼ ਕਰਨਗੇ। Author: Malout Live