ਪਟੇਲ ਨਗਰ ਮਲੋਟ ਦੀ ਗਲੀ ਨੰ. 4 ਵਿੱਚ ਖੜ੍ਹਾ ਗੰਦਾ ਪਾਣੀ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਨੂੰ ਦੇ ਰਿਹਾ ਸੱਦਾ
ਮਲੋਟ: ਮਲੋਟ ਦੇ ਪਟੇਲ ਨਗਰ ਗਲੀ ਨੰ.4 (ਨੇੜੇ ਡੇਰਾ ਬਾਬਾ ਪ੍ਰੇਮ ਦਾਸ ਦੇ ਪਿੱਛੇ ਵਾਲੀ ਗਲੀ) ਵਿੱਚ ਘਰਾਂ ਦੇ ਅੱਗੇ ਖੜ੍ਹਾ ਸੀਵਰੇਜ ਦਾ ਪਾਣੀ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਇਸ ਦੌਰਾਨ ਸ਼੍ਰੀ ਮੋਹਨ ਲਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪਾਣੀ ਵਿੱਚੋਂ ਬਹੁਤ ਬਦਬੂ ਆਉਂਦੀ ਹੈ, ਜਿਸ ਕਾਰਨ ਗਲੀ ਵਾਲਿਆਂ ਨੂੰ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ।
ਪਾਣੀ ਖੜ੍ਹਾ ਹੋਣ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਗਲੀ ਵਾਲਿਆਂ ਨੂੰ ਬਹੁਤ ਮੁਸ਼ਕਿਲ ਆਉਂਦੀ ਹੈ। ਇਸ ਦੌਰਾਨ ਮੁਹੱਲਾ ਵਾਸੀਆਂ ਨੇ ਇਸ ਸਮੱਸਿਆ ਦੇ ਹੱਲ ਲਈ ਗੁਹਾਰ ਲਗਾਈ। ਇਸ ਮੌਕੇ ਵਿਕਾਸ ਕੁਮਾਰ, ਸ. ਮੁਖਤਿਆਰ ਸਿੰਘ, ਸ਼੍ਰੀ ਸੰਜੇ ਕੁਮਾਰ, ਸ਼੍ਰੀ ਸੁਖਰਾਮ ਪ੍ਰਜਾਪਤੀ, ਸ਼੍ਰੀ ਰਵੀ ਕੁਮਾਰ, ਸ਼੍ਰੀ ਬਲਵਿੰਦਰ ਕੁਮਾਰ ਅਤੇ ਗਲੀ ਦੀਆਂ ਔਰਤਾਂ ਮੌਜੂਦ ਸਨ। Author: Malout Live