ਪਟਿਆਲਾ ਪ੍ਰਸ਼ਾਸਨ ਵੱਲੋਂ ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਾਉਣ ਦਾ ਭਰੋਸਾ- ਰਮਨ ਕੁਮਾਰ ਮਲੋਟ
ਮਲੋਟ: 15 ਅਗਸਤ ਦਾ ਅਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਪ੍ਰੋਗਰਾਮ ਪਟਿਆਲਾ ਵਿਖੇ ਸ਼ਾਂਤੀ ਨਾਲ ਕਰਵਉਣ ਲਈ ਕੱਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਪਟਿਆਲਾ ਪ੍ਰਸ਼ਾਸਨ ਨੇ ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਨਾਲ ਮੀਟਿੰਗ ਕੀਤੀ। ਯੂਨੀਅਨ ਵੱਲੋਂ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਅਤੇ ਸੂਬਾ ਆਗੂ ਲਲਿਤਾ ਪਟਿਆਲਾ ਮੀਟਿੰਗ ਕਰਨ ਲਈ ਪਹੁੰਚੇ। ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਿਨਹਾ ਅਤੇ ਸੀਨੀਅਰ ਪੁਲਿਸ ਕਪਤਾਨ ਵਰੁਣ ਸ਼ਰਮਾ ਦੀ ਅਗਵਾਈ ਵਿੱਚ ਅਫਸਰ ਮੀਟਿੰਗ ਵਿੱਚ ਹਾਜ਼ਰ ਸਨ। ਸੂਬਾ ਪ੍ਰਧਾਨ ਵੱਲੋਂ ਪ੍ਰਸ਼ਾਸਨ ਨੂੰ ਯੂਨੀਅਨ ਦੀਆਂ ਮੰਗਾਂ ਸਿੱਖਿਆ ਅਤੇ ਸਿਹਤ ਮਹਿਕਮੇ ਵਿਚ ਖ਼ਾਲੀ ਪਈਆ ਅਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕਰਨ,
ਇਹਨਾਂ ਆਉਣ ਵਾਲੀਆ ਭਰਤੀਆਂ ਵਿਚ ਉਮਰ ਹੱਦ ਵਿੱਚ ਛੋਟ ਦੇ ਕੇ ਓਵਰਏਜ਼ ਬੇਰੁਜ਼ਗਾਰਾ ਨੂੰ ਇੱਕ ਮੌਕਾ ਦਿੱਤਾ ਜਾਵੇ ਅਤੇ ਮਾਸਟਰ ਕੇਡਰ ਵਿੱਚ ਲਗਾਈ ਬੇਤੁਕੀ 55 ਪ੍ਰਤੀਸ਼ਤ ਸ਼ਰਤ ਨੂੰ ਰੱਦ ਕਰਨ ਬਾਰੇ ਜਾਣੂੰ ਕਰਵਾਇਆ। ਯੂਨੀਅਨ ਦੀਆਂ ਹੁਣ ਤੱਕ ਮੁੱਖ ਮੰਤਰੀ ਅਤੇ ਉਹਨਾਂ ਦੇ ਮੁੱਖ ਸਕੱਤਰ ਅਤੇ ਕੈਬਨਿਟ ਸਬ ਕਮੇਟੀ ਨਾਲ ਹੋਈਆਂ ਮੀਟਿੰਗਾਂ ਦਾ ਵੇਰਵਾ ਦਿੰਦੇ ਯੂਨੀਅਨ ਦੀ ਘੱਟੋ-ਘੱਟ ਮੁੱਖ ਮੰਤਰੀ ਦੇ ਪੱਧਰ ਦੀ ਜਾਂ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਕਰਾਉਣ ਦੀ ਮੰਗ ਕੀਤੀ। ਪਟਿਆਲਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ਼ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਬੇਰੁਜ਼ਗਾਰ ਆਗੂ ਲਲਿਤਾ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੀਆਂ ਸ਼ਹਿਰੀ ਤੇ ਪੇਂਡੂ ਪੰਚਾਇਤੀ ਚੋਣਾਂ ਵਿੱਚ ਸਰਕਾਰ ਨੂੰ ਭਾਰੀ ਰੋਸ ਦਾ ਸਾਹਮਣਾ ਕਰਨਾ ਪਵੇਗਾ। Author: Malout Live