ਸਫ਼ਾਈ ਕਰਮਚਾਰੀਆਂ ਵਲੋਂ ਤਨਖਾਹ ਨਾ ਮਿਲਣ ਤੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ

ਮਲੋਟ:- ਸਫ਼ਾਈ ਕਰਮਚਾਰੀਆਂ ਵਲੋਂ ਤਨਖਾਹ ਨਾ ਜਾਰੀ ਕਰਨ ਤੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫਾਈ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਬਲਵੰਤ ਬੇਦੀ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਪਿਛਲੇ 2 ਮਹੀਨਿਆਂ ਤੋ ਤਨਖਾਹ ਨਾ ਮਿਲਣ ਕਾਰਨ ਉਨ•ਾਂ ਵਿਚ ਭਾਰੀ ਰੋਸ ਹੈ। ਤਨਖਾਹ ਨਾ ਮਿਲਣ ਕਾਰਨ ਸਫਾਈ ਕਰਮਚਾਰੀਆਂ ਦਾ ਆਪਣੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ। ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ•ਾਂ ਦੀ ਰੁੱਕੀ ਹੋਈ ਤਨਖਾਹ ਜਲਦ ਤੋ ਜਲਦ ਦਿੱਤੀ ਜਾਵੇ। ਇਸਦੇ ਇਲਾਵਾ ਕਰਮਚਾਰੀਆਂ ਨੇ ਮੰਗ ਕੀਤੀ ਕਿ ਕਰਮਚਾਰੀਆਂ ਨੂੰ ਪੀ.ਐਫ ਦੀ ਰਾਸ਼ੀ ਦੀ ਅਦਾਇਗੀ ਕੀਤੀ ਜਾਵੇ, ਸ਼ਹਿਰ ਦੇ ਵੱਧੇ ਹੋਏ ਏਰੀਏ ਮੁਤਾਬਿਕ 70 ਸਫਾਈ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇ, ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿਚੋ ਕੀਤੇ ਗਏ ਬੈਂਕ ਕਰਜ਼ੇ ਦੀ ਕਟੌਤੀ ਬੈਕਾਂ ਵਿਚ ਜਮ•ਾਂ ਕਰਵਾਈ ਜਾਵੇ ਤਾਂ ਜੋ ਕਰਮਚਾਰੀਆਂ ਨੂੰ ਵੱਧ ਵਿਆਜ਼ ਦੀ ਅਦਾਇਗੀ ਨਾ ਕਰਨੀ ਪਵੇਂ। ਇਸ ਸਬੰਧੀ ਜਦ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਧਾਲੀਵਾਲ ਨਾਲ ਸੰਪਰਕ ਕੀਤ; ਤਾਂ ਉਨ•ਾਂ ਕਿਹਾ ਕਿ 3 ਜੁਲਾਈ ਨੂੰ ਕਰਮਚਾਰੀਆਂ ਦੀ ਇੱਕ ਮਹੀਨੇ ਦੀ ਤਨਖਾਹ ਜਾਰੀ ਕਰ ਦਿੱਤੀ ਜਾਵੇਗੀ ਅਤੇ ਬਾਕੀ ਰਹਿੰਦੀ ਤਨਖਾਹ ਵੀ ਉਨ•ਾਂ ਨੇ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ।