District NewsMalout NewsPunjab

ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ‘ਮਨੀਸ਼ਾ ਗੁਲਾਟੀ’ ਨੂੰ ਅਹੁਦੇ ਤੋਂ ਹਟਾਇਆ

ਮਲੋਟ (ਪੰਜਾਬ): ‘ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਮਨੀਸ਼ਾ ਗੁਲਾਟੀ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ ‘ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਸੀ।

ਸੋਸ਼ਲ ਸਕਿਉਰਿਟੀ ਵੁਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ ‘ਚ ਕੋਈ ਵਿਵਸਥਾ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਏ ਗਏ ਹਨ। ਮਨੀਸ਼ਾ ਗੁਲਾਟੀ ਅਕਸਰ ਔਰਤਾਂ ਦੇ ਹੱਕ ‘ਚ ਫ਼ੈਸਲੇ ਨੂੰ ਲੈ ਕੇ ਚਰਚਾ ‘ਚ ਰਹਿੰਦੇ ਸਨ।

Author: Malout Live

Back to top button