District NewsMalout News

ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਪੀ.ਸੀ.ਪੀ.ਐੱਨ.ਡੀ.ਟੀ ਅਡਵਾਇਜ਼ਰੀ ਕਮੇਟੀ ਦੀ ਕੀਤੀ ਗਈ ਮੀਟਿੰਗ

ਮਲੋਟ (ਪੰਜਾਬ): ਜਿਲ੍ਹਾ ਬਠਿੰਡਾ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀ.ਸੀ.ਪੀ.ਐੱਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਦੇਖ-ਰੇਖ ਵਿੱਚ ਅਤੇ ਡਾ. ਪ੍ਰੀਤਮਨਿੰਦਰ ਦੀ ਪ੍ਰਧਾਨਗੀ ਵਿੱਚ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀ.ਸੀ.ਪੀ.ਐੱਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੀਟਿੰਗ ਵਿੱਚ ਰੇਡੀਓਲੋਜਿਸਟਾਂ ਵੱਲੋਂ ਕਲੀਨਿਕਾਂ ਅਤੇ ਹਸਪਤਾਲਾਂ ਵਿੱਚ ਅਲਟਰਾਸਾਊਂਡ ਕਰਨ ਦੀ ਮਨਜ਼ੂਰੀ ਲੈਣਾ, ਰਜਿਸਟ੍ਰੇਸ਼ਨ ਰੱਦ ਕਰਨ, ਜਿਲ੍ਹੇ ਵਿੱਚ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵੱਲੋਂ ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ ਕਰਨ ਅਤੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ।

ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿੱਚ ਜਿਲ੍ਹੇ ਵਿੱਚ ਪੀ.ਸੀ.ਪੀ.ਐੱਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ ਲਿੰਗ ਅਨੁਪਾਤ ਵਿੱਚ ਕਾਫ਼ੀ ਸੁਧਾਰ ਆਇਆ ਹੈ ਅਤੇ ਹੋਰ ਸੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਇਸ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ ਅਤੇ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ਿਆ ਜਾਵੇਗਾ। ਇਸ ਮੌਕੇ ਡਾ. ਰਵੀਕਾਂਤ, ਸ਼੍ਰੀ ਤਰੁਣ ਗੋਇਲ ਏ.ਡੀ.ਏ ਲੀਗਲ, ਸ਼੍ਰੀ ਨਵੀਨ ਕੁਮਾਰ, ਸ਼੍ਰੀਮਤੀ ਟਵਿੰਕਲ ਗੁਪਤਾ ਐੱਨ.ਜੀ.ਓ, ਵਿਨੋਦ ਖੁਰਾਣਾ, ਸੁਮਨ ਪੀ.ਸੀ.ਪੀ.ਐੱਨ.ਡੀ.ਟੀ ਕੋਆਰਡੀਨੇਟਰ, ਕੁਲਵੰਤ ਸਿੰਘ ਹਾਜ਼ਿਰ ਸਨ।

Author: Malout Live

Back to top button