Punjab

ਡੇਰਾਬੱਸੀ ਦੀ ਕੈਮੀਕਲ ਫ਼ੈਕਟਰੀ ਵਿਚ ਜ਼ਬਰਦਸਤ ਧਮਾਕਾ

ਡੇਰਾਬੱਸੀ:-ਡੇਰਾਬੱਸੀ ਦੀ ਮੁਬਾਰਕਪੁਰ ਰਾਮਗੜ੍ਹ ਰੋਡ ‘ਤੇ ਸਥਿਤ ਪੀ. ਸੀ. ਸੀ. ਪੀ. ਐੱਲ. ਕੈਮੀਕਲ ਫੈਕਟਰੀ ‘ਚ ਅੱਜ ਕਰੀਬ 11.30 ਵਜੇ ਜ਼ਬਰਦਸਤ ਧਮਾਕਾ ਹੋਇਆ, ਜਿਸ ਤੋਂ ਬਾਅਦ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੌਰਾਨ ਨੇੜਲੇ ਰਿਹਾਇਸ਼ੀ ਘਰਾਂ ਦੇ ਸ਼ੀਸ਼ੇ ਟੁੱਟ ਗਏ। ਵੱਡੇ ਪੱਧਰ ‘ਤੇ ਧੂੰਆਂ ਆਸਮਾਨ ਵਿਚ ਫੈਲ ਗਿਆ ਹੈ। ਫੈਕਟਰੀ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਅੱਗ ਲੱਗਣ ਕਾਰਨ ਫੈਕਟਰੀ ‘ਚ ਭਾਰੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਹੈ। ਮੌਕੇ ਤੇ ਪਹੁੰਚਿਆ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਪਾਉਣ ‘ਚ ਜੁੱਟੀਆਂ ਹੋਈਆਂ ਹਨ। ਅੱਗ ਨੂੰ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ ।

Leave a Reply

Your email address will not be published. Required fields are marked *

Back to top button