ਪੰਜਾਬ ਨਸ਼ਾ ਰੋਕੂ ਮੁਹਿੰਮ (ਡੈਪੋ) ਤਹਿਤ ਉਪ-ਮੰਡਲ ਮੈਜਿਸਟਰੇਟ ਵੱਲੋਂ ਕੀਤੀ ਗਈ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਪੰਜਾਬ ਨਸ਼ਾ ਰੋਕੂ ਮੁਹਿੰਮ (ਡੈਪੋ) ਤਹਿਤ ਸਬ ਡਵੀਜਨ, ਸ਼੍ਰੀ ਮੁਕਤਸਰ ਸਾਹਿਬ ਦੇ ਹਰੇਕ ਪਿੰਡ, ਕਸਬਾ ਅਤੇ ਮੁਹੱਲੇ ਨੂੰ ਨਸ਼ਾ ਮੁਕਤ ਕਰਨ, ਆਮ ਨਾਗਰਿਕਾਂ ਵਿੱਚੋਂ ਨਸ਼ਾ ਖਤਮ ਕਰਨ,

ਵੇਚਣ ਵਾਲਿਆਂ ਤੇ ਨਕੇਲ ਕੱਸਣ, ਨਾਗਰਿਕਾਂ ਨੂੰ ਸਿਹਤਮੰਦ ਅਤੇ ਸੁਰੱਖਿਅਤ ਬਣਾਉਣ ਲਈ ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ ਉਪ-ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਪ੍ਰਿੰਸੀਪਲ ਸਰਕਾਰੀ ਕਾਲਜ, ਸ਼੍ਰੀ ਮੁਕਤਸਰ ਸਾਹਿਬ ਵੀ ਹਾਜ਼ਿਰ ਸਨ।