ਹੜਤਾਲ ਤੇ ਗਏ PCS ਅਫਸਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਚੇਤਾਵਨੀ
ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਤੇ ਗਏ ਪੀ.ਸੀ.ਐੱਸ ਅਫ਼ਸਰਾਂ ਲਈ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਮਾਨ ਵੱਲੋਂ ਹੜਤਾਲ ਤੇ ਗਏ ਪੀ.ਸੀ.ਐੱਸ ਅਫ਼ਸਰਾਂ ਨੂੰ ਅੱਜ ਦੁਪਹਿਰ 2 ਵਜੇ ਤੱਕ ਡਿਊਟੀ 'ਤੇ ਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਅਫ਼ਸਰ ਡਿਊਟੀ 'ਤੇ ਨਹੀਂ ਆਏ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਭਾਵੇਂ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ ਸੰਬੰਧੀ। ਉਨ੍ਹਾਂ ਕਿਹਾ ਕਿ ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਦੱਸਣਯੋਗ ਹੈ ਕਿ ਹਾਲ ਹੀ 'ਚ ਆਰ.ਟੀ.ਏ. ਲੁਧਿਆਣਾ ਨਰਿੰਦਰ ਧਾਲੀਵਾਲ ਅਤੇ ਆਈ.ਏ.ਐੱਸ ਅਧਿਕਾਰੀ ਨੀਲਿਮਾ ਨੂੰ ਗੈਰ-ਕਾਨੂੰਨੀ ਢੰਗ ਨਾਲ ਅਤੇ ਨਿਯਮਾਂ ਦੀ ਪਾਲਣਾ ਕੀਤੇ ਬਿਨ੍ਹਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਰੋਸ ਵਜੋਂ ਪੰਜਾਬ ਸਰਕਾਰ ਅਧੀਨ ਕੰਮ ਕਰ ਰਹੇ ਸਾਰੇ ਪੀ.ਸੀ.ਐੱਸ. ਅਤੇ ਆਈ.ਏ.ਐੱਸ ਅਧਿਕਾਰੀ ਬੀਤੇ ਸੋਮਵਾਰ ਤੋਂ ਸਮੂਹਿਕ ਹੜਤਾਲ 'ਤੇ ਚਲੇ ਗਏ ਹਨ। Author: Malout Live