ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਹੈਡਕੁਆਰਟਰ ਮਲੋਟ ਦਾ ਮਨਾਇਆ ਗਿਆ ਪੈਨਸ਼ਨਰਜ ਡੇ
ਮਲੋਟ:- ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਹੈਡਕੁਆਰਟਰ ਮਲੋਟ ਦਾ ਮਨਾਇਆ ਗਿਆ ਜਿਸ ਵਿੱਚ ਪੈਨਸ਼ਨਰਜ ਡੇ ਬੀਤੇ ਦਿਨੀਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਕ੍ਰਿਸ਼ਨਾ ਮੰਦਿਰ ਧਰਮਸ਼ਾਲਾ ਮਲੋਟ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿਖੇ ਸ਼੍ਰੀ ਲਵਕੇਸ਼ ਕੁਮਾਰ ਸ਼ਰਮਾ ਚੀਫ਼ ਮੈਨੇਜਰ ਐੱਸ.ਬੀ.ਆਈ ਮਲੋਟ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਸਮਾਗਮ ਵਿੱਚ ਸ਼੍ਰੀ ਮੁਨਸ਼ੀ ਰਾਮ ਪਤੰਗਾ ਨੇ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਏਕਤਾ ਦੀ ਲੋੜ ਹੈ।
ਸ਼੍ਰੀ ਮਨੋਜ ਅਸੀਜਾ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਪਰਮ ਧਰਮ ਹੈ। ਸ . ਪ੍ਰੀਤਮ ਸਿੰਘ ਪ੍ਰਧਾਨ ਗਿੱਦੜਬਾਹਾ ਨੇ ਪੈਨਸ਼ਨਰਜ ਦੀਆਂ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਇਸ ਤੋਂ ਇਲਾਵਾ ਸ਼੍ਰੀ ਸ਼ਗਨ ਲਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਸੁਦਰਸ਼ਨ ਜੱਗਾ ਨੇ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਅਤੇ ਏਕਤਾ ਤੇ ਜੋਰ ਦਿੱਤਾ। ਰਣਜੀਤ ਸਿੰਘ ਜਨਰਲ ਸਕੱਤਰ ਨੇ ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰਜ ਦੀਆਂ ਮੰਗਾਂ ਅਤੇ ਇੰਨਾਂ ਦੀ ਪ੍ਰਾਪਤੀ ਲਈ ਕੀਤੇ ਸੰਘਰਸ਼ ਅਤੇ ਅੱਗੇ ਲੜੇ ਜਾਣ ਬਾਰੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ ਅਤੇ ਮੰਗਾਂ ਨਾ ਮੰਨੇ ਜਾਣ ਤੇ ਪੰਜਾਬ ਸਰਕਾਰ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਲਵਕੇਸ਼ ਕੁਮਾਰ ਸ਼ਰਮਾ ਨੇ ਪੈਨਸ਼ਨਰਜ ਦੀਆਂ ਔਕੜਾਂ ਨੂੰ ਦੂਰ ਕਰਨ ਬਾਰੇ ਅਤੇ ਪੈਨਸ਼ਨਰਜ ਦੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਇਆ। ਸਾਰੇ ਪੈਨਸ਼ਨਰਜ ਅਤੇ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 250 ਪੈਨਸ਼ਨਰਜ ਨੇ ਭਾਗ ਲਿਆ ।