ਕੱਲ੍ਹ (20 ਅਪ੍ਰੈਲ) ਨੂੰ ਦਫਤਰ ਡਿਪਟੀ ਕਮਿਸ਼ਨਰ ਵਿਖੇ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਸ਼੍ਰੀਮਤੀ ਸਵਰਨਜੀਤ ਕੋਰ ਪੀ.ਸੀ.ਐੱਸ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਪੈਨਸ਼ਨਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਜਿਲ੍ਹਾ ਪੱਧਰ ਤੇ ਅਤੇ ਡਾਇਰੈਕਟਰ, ਪੈਨਸ਼ਨ ਅਤੇ ਪੈਨਸ਼ਰਾਂ ਦੀ ਭਲਾਈ ਵਿਭਾਗ ਦੀ ਦੇਖ-ਰੇਖ ਅਧੀਨ ਵਿੱਤ ਅਤੇ ਯੋਜਨਾਂ ਭਵਨ, ਸੈਕਟਰ-33 ਚੰਡੀਗੜ੍ਹ ਵਿਖੇ ਪੈਨਸ਼ਨ ਅਦਾਲਤ ਲਗਾਈ ਜਾਵੇਗੀ।
ਉਹਨਾਂ ਦੱਸਿਆ ਕਿ 20 ਅਪ੍ਰੈਲ 2022 ਨੂੰ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੈਨਸ਼ਨ ਅਦਾਲਤ ਸਵੇਰੇ 10:00 ਵਜੇ ਲਗਾਈ ਜਾਵੇਗੀ। ਜਿਲ੍ਹੇ ਦੇ ਅੰਦਰ ਕਿਸੇ ਵੀ ਪੰਜਾਬ ਸਰਕਾਰ ਦੇ ਪੈਨਸ਼ਨਰ ਨੂੰ ਆਪਣੀ ਪੈਨਸ਼ਨ ਸੰਬੰਧੀ ਕੋਈ ਵੀ ਸਿ਼ਕਾਇਤ ਹੈ ਤਾਂ ਉਹ ਪੈਨਸ਼ਨ ਅਦਾਲਤ ਵਿੱਚ ਪਹੁੰਚ ਕੇ ਆਪਣੀ ਪੈਨਸ਼ਨ ਸੰਬੰਧੀ ਸਮੱਸਿਆ ਅਦਾਲਤ ਦੇ ਸਾਹਮਣੇ ਪੇਸ਼ ਕਰ ਸਕਦਾ ਹੈ। Author : Malout Live