ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਕੀਤਾ ਗਿਆ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ 'ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇੰਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਰੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਕੈਂਪਾਂ ਵਿੱਚ ਸਰਕਾਰ ਵੱਲੋਂ 44 ਪ੍ਰਕਾਰ ਦੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਹਨਾਂ ਵਿੱਚ ਜਨਮ ਸਰਟੀਫਿਕੇਟ ਆਮਦਨ ਸਰਟੀਫਿਕੇਟ ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸੰਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ' ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸੰਬੰਧੀ ਰਿਕਾਰਡ ਦੀ ਪੜਤਾਲ, ਬਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇੱਕ ਤੋਂ ਵੱਧ ਕਾਪੀਆ, ਦਸਤਾਵੇਜਾ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸ਼ਾਮਿਲ ਹਨ।
ਉਹਨਾਂ ਕੈਂਪਾਂ ਵਿੱਚ ਪਹੁੰਚੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਪਣੇ ਨਾਲ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੁਵਿਧਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਲੈਣੀ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰ ਆਪਣੇ ਨਾਲ ਲੈ ਕੇ ਆਉਣ। ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਕੈਂਪ ਸ੍ਰੀਮਤੀ ਬਲਜੀਤ ਕੌਰ ਸਬ-ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5, 8, 12 ਲਈ ਚੱਕ ਰੋਡ ਵਿਖੇ ਸ਼੍ਰੀ ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਦੀ ਅਗਵਾਈ ਵਿੱਚ ਲਗਾਇਆ ਗਿਆ। ਇਸ ਤਰ੍ਹਾਂ ਡਾ. ਸੰਜੀਵ ਕੁਮਾਰ ਐੱਸ.ਡੀ.ਐਮ. ਮਲੇਟ ਦੀ ਦੇਖ-ਰੇਖ ਹੇਠ ਸ਼ਹਿਰੀ ਖੇਤਰ ਦੇ ਵਾਰਡ ਨੰਬਰ 5 ਅਤੇ 6 ਅਤੇ ਪੇਂਡੂ ਖੇਤਰ ਵਿੱਚ ਚੰਨੂ, ਭਾਗੂ, ਰਾਮ ਨਗਰ ਖਜ਼ਾਨ ਸਿੰਘ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਐਸ.ਡੀ.ਐਮ ਸ਼੍ਰੀ ਅਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਕੈਂਪ ਪਿੰਡ ਕੋਟਲੀ ਅਬਲੂ, ਮੱਲਣ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ ਅਤੇ ਲੋਕਾਂ ਦੀਆਂ ਜਾਇਜ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕੀਤਾ ਗਿਆ। Author: Malout Live