ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ- ਡਾ. ਰੰਜੂ ਸਿੰਗਲਾ ਸਿਵਲ ਸਰਜਨ

ਮਲੋਟ: ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਬਾਰੇ ਰੀਵਿਊ ਕਰਨ ਲਈ ਦਫ਼ਤਰ ਸਿਵਲ ਸਰਜਨ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮਾਂ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਸੰਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ ਅਤੇ ਸਮੂਹ ਅਫ਼ਸਰ ਸਾਹਿਬਾਨਾਂ ਨੂੰ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ ਦੀ ਬਿਮਾਰੀ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਦੌਰਾਨ ਜੇ.ਐੱਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਨ ਪ੍ਰੋਗਰਾਮ, ਕੋਟਪਾ ਐਕਟ, ਐੱਨ.ਵੀ.ਬੀ.ਡੀ.ਸੀ.ਪੀ,

ਪਰਿਵਾਰ ਨਿਯੋਜਨ ਪ੍ਰੋਗਰਾਮਾਂ ਸੰਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਡਾ. ਬੰਦਨਾ ਬਾਂਸਲ (ਡੀ.ਐੱਮ.ਸੀ), ਡਾ. ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਰਸ਼ਮੀ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਸੁਨੀਲ ਬਾਂਸਲ, ਡਾ. ਭੁਪਿੰਦਰਜੀਤ ਕੌਰ, ਡਾ. ਜਗਦੀਪ ਚਾਵਲਾ, ਡਾ. ਪਰਵਜੀਤ ਸਿੰਘ ਗੁਲਾਟੀ, ਡਾ. ਦੀਪਕ ਰਾਏ, ਡਾ. ਪਵਨ ਮਿੱਤਲ, ਸ਼੍ਰੀ ਦੀਪਕ ਕੁਮਾਰ (ਡੀ.ਪੀ.ਐੱਮ), ਸ਼ਿਵਪਾਲ ਸਿੰਘ (ਡੀ.ਸੀ.ਐੱਮ.), ਸੁਰਿੰਦਰਪਾਲ ਸਿੰਘ (ਡੀ.ਐੱਮ.ਈ.ਓ.), ਸਰਬਜੀਤ ਸਿੰਘ ਕੋਲਡ ਚੇਨ ਅਫ਼ਸਰ, ਸੁਨੀਲ ਕੁਮਾਰ (ਡੀ.ਐੱਸ.ਏ.), ਭੁਪਿੰਦਰ ਸਿੰਘ (ਪੀ.ਏ.) ਆਦਿ ਹਾਜ਼ਿਰ ਸਨ। Author: Malout Live