District NewsMalout News

ਲੋਕ ਛੇਤੀ ਤੇ ਸਸਤਾ ਨਿਆਂ ਲਈ ਲੋਕ ਅਦਾਲਤਾਂ ਦਾ ਰਾਹ ਅਪਨਾਉਣ, ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸ਼ਨ ਜੱਜ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੰਜਾਬ ਅਤੇ ਕਾਰਜਕਾਰੀ ਚੇਅਰਮੈਨ, ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਿਤੀ 9 ਦਸਬੰਰ 2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਦੀ ਜਾਗਰੂਕਤਾ ਰੈਲੀ ਦਾ ਆਯੋਜਨ ਜਿਲ੍ਹਾ ਬਾਰ ਕਚਹਿਰੀਆਂ ਵਿੱਚ ਕੰਮ ਕਰ ਰਹੇ ਵਕੀਲ ਸਾਹਿਬਾਨ ਦੇ ਕਲਰਕਾਂ ਵੱਲੋਂ ਮੋਟਰ ਸਾਇਕਲ ਰਾਹੀ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਹਨਾਂ ਦੇ ਨਾਲ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਵੀ ਹਾਜ਼ਿਰ ਸਨ। ਇਸ ਮੌਕੇ ਵਕੀਲ ਸਾਹਿਬਾਨ ਦੇ ਕਲਰਕਾਂ ਵੱਲੋਂ ਲੋਕ ਅਦਾਲਤਾਂ ਦੇ ਲਾਭ ਦਰਸਾਉਂਦੀਆਂ ਤਖਤੀਆਂ ਦੇ ਪ੍ਰਦਰਸ਼ਨਾਂ ਨਾਲ ਲੋਕ ਅਦਾਲਤਾਂ ਰਾਹ ਅਪਨਾਓ, ਝਗੜੇ ਮਿਟਾਓ, ਪਿਆਰ ਵਧਾਓ) ਦੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ, ਇਸ ਦੇ ਨਾਲ ਹੀ ਲੋਕ ਅਦਾਲਤ ਦੇ ਜਾਣਕਾਰੀ ਹਿੱਤ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਜਿਸ ਵਿੱਚ ਗੰਭੀਰ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਪਰਿਵਾਰਿਕ ਝਗੜੇ ਜਿਵੇਂ ਪਤੀ-ਪਤਨੀ ਦਾ ਆਪਸੀ ਝਗੜਾ,

ਚੈੱਕ ਬਾਊਂਸ, ਫਾਇਨਾਂਸ ਕੰਪਨੀਆਂ, ਮੋਟਰ ਦੁਰਘਟਨਾਵਾਂ, ਬੀਮਾਂ ਕੰਪਨੀਆਂ ਨਾਲ ਝਗੜਿਆਂ ਦੇ ਇਲਾਵਾ ਟ੍ਰੈਫਿਕ ਚਲਾਨ, ਬਿਜਲੀ ਪਾਣੀ ਸੀਵਰੇਜ ਆਦਿ ਜਨ ਸਹੂਲਤਾਂ ਨਾਲ ਸੰਬੰਧਿਤ ਝਗੜਿਆਂ ਦਾ ਨਿਪਟਾਰਾ ਕੀਤਾ ਜਾਵੇਗਾ। 09.12.2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਸ ਸੰਬੰਧ ਵਿੱਚ ਵਕੀਲ ਸਾਹਿਬਾਨਾਂ ਦੇ ਕਲਰਕਾਂ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੈਲੀ ਵੀ ਕੱਢੀ ਗਈ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਨਾਲਸਾ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਜਿਲ੍ਹਾ ਬਾਰ ਦੇ ਮੁਨਸ਼ੀ ਦੇ ਪ੍ਰਧਾਨ ਵੱਲੋਂ ਮਾਨਯੋਗ ਜੱਜ ਸਾਹਿਬ ਨੂੰ ਵਿਸ਼ਵਾਸ ਦਿਵਾਇਆ ਕਿ ਆਪ ਜੀ ਵੱਲੋਂ ਦਿੱਤੀ ਗਈ ਜਾਣਕਾਰੀ ਸੰਬੰਧੀ ਵੱਧ ਤੋਂ ਵੱਧ ਆਮ ਲੋਕਾਂ ਤੱਕ ਪ੍ਰਚਾਰ ਕੀਤਾ ਜਾਵੇਗਾ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ 9 ਦਸੰਬਰ 2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਉਸ ਵਿੱਚ ਆਪਣੇ ਕੇਸ ਦਾ ਲੋਕ ਅਦਾਲਤ ਵਿੱਚ ਨਿਪਟਾਰਾ ਕਰਾਉਣ ਲਈ ਉਹ ਸੰਬੰਧਿਤ ਅਦਾਲਤ ਨੂੰ ਦਰਖਾਸਤ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਨਾਲਸਾ ਟੋਲ ਫ੍ਰੀ ਨੰਬਰ 15100 ਤੇ/ ਵੀ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button