‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਲੜੀ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪਿੰਡ ਕਾਉਣੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਗਿੱਦੜਬਾਹਾ ਸਬ-ਡਿਵੀਜਨ ਵਿੱਚ ਪੈਂਦੇ ਪਿੰਡ ਗੂੜੀ ਸੰਘਰ, ਸੂਰੇਵਾਲਾ, ਖਿੜਕੀਆਂਵਾਲਾ ਅਤੇ ਭੁੱਟੀਵਾਲਾ ਦੇ ਵਸਨੀਕਾਂ ਨੇ ਵੀ ਭਾਗ ਲਿਆਂ।
ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੂਦਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬੰਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬੰਧੀ, ਰਿਹਾਇਸੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸੰਬੰਧਿਤ ਜੋਬ ਕਾਰਡ, ਆਯੂਸ਼ਮਾਨ ਕਾਰਡ ਆਦਿ ਸੇਵਾਵਾਂ ਮੌਕੇ ਤੇ ਲੋੜਵੰਦਾਂ ਨੂੰ ਪ੍ਰਦਾਨ ਕੀਤੀਆਂ ਗਈਆਂ। ਇਸ ਕੈਂਪ ਵਿੱਚ ਇਲਾਕਾ ਨਿਵਾਸੀ ਨੂੰ ਆਪਣੀਆਂ ਸਮੱਸਿਆਵਾਂ ਸੰਬੰਧੀ ਜਾਣੂੰ ਕਰਵਾਇਆ ਅਤੇ ਮੌਕੇ ਤੇ ਸੰਬੰਧਿਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਇਸ ਕੈਂਪ ਵਿੱਚ ਡਾ. ਅਜੀਤਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ਼੍ਰੀ ਦਰਸ਼ਨ ਸਿੰਘ ਸਰਕਲ ਪ੍ਰਧਾਨ, ਸ਼੍ਰੀ ਸਤਪਾਲ ਸਿੰਘ, ਸ਼੍ਰੀ ਰਾਜ ਕੁਮਾਰ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ। Author : Malout Live