ਹੋਲੀ ਦੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ

ਅੰਤਰਰਾਸ਼ਟਰੀ ਬਾਜ਼ਾਰ ਵਿਚ ਪਿਛਲੇ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ। ਹੋਲੀ ਦੇ ਮੌਕੇ 'ਤੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ। ਤੇਲ ਦੀਆਂ ਕੀਮਤਾਂ ਵਿਚ ਆਈ ਇਸ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿਚ ਦਿੱਲੀ 'ਚ 30 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25 ਪੈਸੇ ਦੀ ਕਟੌਤੀ ਕੀਤੀ ਹੈ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਘਟ ਕੇ ਕ੍ਰਮਵਾਰ 70.29 ਰੁਪਏ, 72.98  ਰੁਪਏ, 75.99 ਰੁਪਏ ਅਤੇ  73.02 ਰੁਪਏ ਪ੍ਰਤੀ ਲੀਟਰ ਹੋ ਗਈਅÎਾਂ। ਇਸ ਦੇ ਨਾਲ ਹੀ ਇਨ੍ਹਾਂ ਚਾਰਾਂ ਸ਼ਹਿਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਘੱਟ ਕੇ ਕ੍ਰਮਵਾਰ 63.01 ਰੁਪਏ, 65.34 ਰੁਪਏ, 65.97 ਰੁਪਏ ਅਤੇ 66.48 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ ਸ਼ਹਿਰ                      ਪੈਟਰੋਲ                 ਡੀਜ਼ਲ ਦਿੱਲੀ                       70.29                 63.01 ਮੁੰਬਈ                      75.99                 65.97 ਕੋਲਕਾਤਾ                  72.98                 65.34 ਚੇਨਈ                      73.02                66.48 ਜਲੰਧਰ                    70.36                62.09 ਅੰਮ੍ਰਿਤਸਰ              70.89                62.58 ਲੁਧਿਆਣਾ                 70.83                62.52 ਬਠਿੰਡਾ                    70.26                 61.99 ਚੰਡੀਗੜ੍ਹ                66.48                 59.99 ਹਿਮਾਚਲ ਪ੍ਰਦੇਸ਼        71.47                63.10 ਹਰਿਆਣਾ                  70.86                62.78