District NewsMalout NewsPunjab
ਵੱਧ ਰਹੀਆਂ ਕੀਮਤਾਂ ਖਿਲਾਫ ਕਾਂਗਰਸ ਪਾਰਟੀ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਮਲੋਟ:- ਕੱਲ੍ਹ ਦਿਨ ਐਂਤਵਾਰ ਨੂੰ ਚਾਲੀ ਮੁਕਤੇ ਮੀਨਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੈਟਰੋਲ, ਡੀਜ਼ਲ ਅਤੇ ਸੀ.ਐੱਨ.ਜੀ ਦੀਆਂ ਦਿਨੋਂ-ਦਿਨ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੁਆਰਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਮਲੋਟ ਲਾਈਵ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਹਿੰਗਾਈ ਦਿਨੋਂ-ਦਿਨ ਵੱਧ ਰਹੀ ਹੈ ਅਤੇ
ਹਰ ਇੱਕ ਵਰਗ ਦੀ ਜੇਬ ਤੇ ਭਾਰੀ ਬੋਝ ਪੈ ਰਿਹਾ ਹੈ। ਜਿਸ ਦੌਰਾਨ ਐਂਤਵਾਰ ਨੂੰ ਸ਼੍ਰੀ ਮੁਕਤਸਰ ਸਾਹਿਬ ਦੀ ਧਰਤੀ ਤੇ ਕੇਂਦਰ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਖਿਲਾਫ ਸਵੇਰੇ 10 ਵਜੇ ਧਰਨਾ ਲਗਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਾਰੇ ਵਰਗਾਂ ਨੂੰ ਉੱਥੇ ਪਹੁੰਚਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਹ ਸਭ ਦੀ ਲੜਾਈ ਹੈ ਇਕੱਲੇ ਕਾਂਗਰਸ ਪਾਰਟੀ ਦੀ ਨਹੀ।