ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਗੁਰਤੇਜ ਸਿੰਘ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਏਜਿਲ ਹਰਬਲ ਕੰਪਨੀ ਵੱਲੋਂ 100 ਅਸਾਮੀਆਂ ਲਈ ਦਫ਼ਤਰ ਵਿਖੇ ਆਏ ਬੇਰੁਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 68 ਬੇਰੁਜ਼ਗਾਰ ਪ੍ਰਾਰਥੀਆਂ ਨੇ ਭਾਗ ਲਿਆ। ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 40 ਯੋਗ ਉਮੀਦਵਾਰਾਂ ਦੀ ਚੋਣ ਹੋਈ।

ਸ਼੍ਰੀ ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਅਤੇ ਸ੍ਰੀ ਮੋਹਿਤ ਚਾਵਲਾ ਨੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਦਫਤਰ ਵਿਖੇ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98885-62317 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live