District NewsMalout News

ਸਿਹਤ ਵਿਭਾਗ ਵੱਲੋਂ ਦਫਤਰ ਸਿਵਲ ਸਰਜਨ ਵਿਖੇ ਸਾਫ ਵਾਤਾਵਰਨ ਲਈ ਸ਼ੁੱਧ ਹਵਾ ਦਿਵਸ ਦੇ ਸੰਬੰਧ ਵਿੱਚ ਲਗਾਏ ਗਏ ਪੌਦੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਅਜਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਸੰਬੰਧ ਵਿੱਚ ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਤੀਸਰਾ ਅੰਤਰਰਾਸ਼ਟਰੀ ਸ਼ੁੱਧ ਹਵਾ ਅਤੇ ਸਾਫ ਵਾਤਾਵਰਨ ਦਿਵਸ ‘ਹਵਾ ਜੋ ਅਸੀਂ ਸਾਂਝੀ ਕਰਦੇ ਹਾਂ’ ਥੀਮ ਹੇਠ ਦਫਤਰ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਪੌਦੇ ਲਗਾ ਕੇ ਮਨਾਇਆ ਗਿਆ। ਇਸ ਸਮੇਂ ਡਾ. ਰੰਜੂ ਸਿੰਗਲਾ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਸੰਦੇਸ਼ ਦਿੱਤਾ ਅਤੇ ਨਾਲ ਹੀ ਹਰ ਇੱਕ ਮਨੁੱਖ ਨੂੰ ਅਪੀਲ ਕੀਤੀ ਕਿ ਜਿਵੇਂ ਕੋਵਿਡ-19 ਮਹਾਂਮਾਰੀ ਦੌਰਾਨ ਆਕਸੀਜਨ ਦੀ ਕਮੀ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਹੁਣ ਸਾਡੇ ਕੋਲ ਮੌਕਾ ਹੈ ਅਸੀਂ ਆਪਣੇ ਇਸ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਖੁਸ਼ਹਾਲ ਬਣਾਉਣ ਲਈ ਧਰਤੀ ਦੀ ਸਾਂਭ ਸੰਭਾਲ ਜ਼ਰੂਰ ਕਰੀਏ ਅਤੇ ਰੁੱਖ-ਬੂਟੇ ਲਗਾ ਕੇ ਵਾਤਾਵਰਨ ਅਤੇ ਧਰਤੀ ਨੂੰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।

ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਗਲੋਬਲ ਵਾਰਮਿੰਗ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਧਰੂਵਾ ਦੀ ਬਰਫ ਪਿਘਲ ਰਹੀ ਹੈ। ਕਾਰਬਨ ਡਾਇਆਕਸਾਈਡ ਗੈਸ ਦੀ ਹਵਾ ਵਿੱਚ ਮਾਤਰਾ 0.03 % ਤੋਂ ਵੱਧ ਰਹੀ ਹੈ ਅਤੇ ਇਹ ਗਰਮੀ ਨੂੰ ਵਧਾਉਣ ਦਾ ਕਾਰਨ ਬਣਦਾ ਜਾ ਰਿਹਾ ਹੈ। ਰੁੱਖ ਕਾਰਬਨ ਡਾਈਆਕਸਾਈਡ ਨੂੰ ਸੋਖ ਕੇ ਆਕਸੀਜਨ ਪੈਦਾ ਕਰਦੇ ਹਨ ਅਤੇ ਆਕਸੀਜਨ ਸਾਡੇ ਲਈ ਸਭ ਤੋਂ ਮਹੱਤਵਪੂਰਨ ਤੱਤਾਂ ਵਿੱਚੋਂ ਇੱਕ ਹੈ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਇਸ ਦਿਵਸ ਦੇ ਮੌਕੇ ਤੇ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾ ਕੇ ਵਾਤਾਵਰਨ ਬਚਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਕਿਸੇ ਨੂੰ ਆਪਣੇ ਪੱਧਰ ‘ਤੇ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਲੋਕਾਂ ਵਿੱਚ ਵਾਤਾਵਰਨ ਪ੍ਰਦੂਸ਼ਣ, ਜਲਵਾਯੂ ਪਰਿਵਰਤਨ, ਗ੍ਰੀਨ ਹਾਊਸ ਪ੍ਰਭਾਵ, ਗਲੋਬਲ ਵਾਰਮਿੰਗ, ‘ਬਲੈਕ ਹੋਲ’ ਪ੍ਰਭਾਵ ਆਦਿ ਇਨ੍ਹਾਂ ਕਾਰਨ ਪੈਦਾ ਹੋ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਇਸ ਮੌਕੇ ਸੁਖਮੰਦਰ ਸਿੰਘ, ਗੁਰਚਰਨ ਸਿੰਘ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ, ਰਵੀ ਕੁਮਾਰ, ਰਾਜ ਕੁਮਾਰ, ਓਮ ਪ੍ਰਕਾਸ਼ ਹਾਜਿਰ ਸਨ।

Author: Malout Live

Leave a Reply

Your email address will not be published. Required fields are marked *

Back to top button